ਅੰਮ੍ਰਿਤਸਰ, 28 ਫਰਵਰੀ 2022 – ਅੰਮ੍ਰਿਤਸਰ ਦੇ ਹਲਕਾ ਰਾਜਾ ਸਾਂਸੀ ਵਿਖੇ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਵੈਲਫੇਅਰ ਸੁਸਾਇਟੀ ਵੱਲੋਂ ਲੋੜਵੰਦ ਗਰੀਬ ਧੀਆਂ ਦੇ ਅਨੰਦ ਕਾਰਜ ਕਰਵਾਏ ਗਏ। ਇਸ ਦੌਰਾਨ ਹੀ ਸੰਸਥਾ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ,ਇਸ ਮੌਕੇ ਇੱਕ ਵਿਲੱਖਣ ਤਸਵੀਰ ਵੇਖਣ ਨੂੰ ਮਿਲੀ ਕਿ ਲਾਵਾਂ ਲੈਣ ਤੋਂ ਪਹਿਲਾਂ ਲਾੜਾ ਲਾੜੀ ਨੇ ਖੂਨਦਾਨ ਕੀਤਾ।
ਇਸ ਮੌਕੇ ਲੜਕੀ ਦੇ ਪਿਤਾ ਨੇ ਸੰਸਥਾ ਦੇ ਨੌਜਵਾਨ ਮੈਂਬਰਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਉਸਦੀ ਧੀ ਦਾ ਵਿਆਹ ਇਨ੍ਹਾਂ ਨੌਜਵਾਨਾਂ ਦੇ ਉਪਰਾਲੇ ਸਦਕਾ ਨੇਪਰੇ ਚੜ੍ਹਿਆ ਹੈ, ਉੱਥੇ ਹੀ ਉਹਨਾਂ ਕਿਹਾ ਕਿ ਸੰਸਥਾ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਸੀ। ਜਿਸ ਵਿੱਚ ਲਾੜੇ-ਲਾੜੀ ਨੇ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਲਾਵਾਂ ਤੋਂ ਪਹਿਲਾਂ ਖੂਨਦਾਨ ਕੀਤਾ ,ਉਥੇ ਹੀ ਉਹਨਾਂ ਕਿਹਾ ਕਿ ਜਿਵੇਂ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਜਰੂਰੀ ਹੈ ਇੰਝ ਹੀ ਹਰ ਇਨਸਾਨ ਨੂੰ ਮਨੁੱਖਤਾ ਦੀ ਸੇਵਾ ਵਾਸਤੇ ਖੂਨਦਾਨ ਕਰਨਾ ਚਾਹੀਦਾ ਹੈ,ਇਸ ਛੋਟੇ ਜਿਨ੍ਹੇ ਉਪਰਾਲੇ ਨਾਲ ਕਈ ਕੀਮਤਾਂ ਜਾਨਾ ਬਚਾਈਆਂ ਜਾ ਸਕਦੀਆਂ ਹਨ।
ਉੱਥੇ ਹੀ ਸੰਸਥਾ ਦੇ ਨੌਜਵਾਨ ਮੈਂਬਰਾਂ ਨੇ ਕਿਹਾ ਕਿ ਉਹਨਾ ਦੀ ਸੰਸਥਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵੀ ਕੰਮ ਕੀਤੇ ਜਾ ਰਹੇ ਹਨ ਅਤੇ ਲੋੜਵੰਦ ਧੀਆਂ ਦੇ ਆਨੰਦ ਕਾਰਜ ਵੀ ਕਰਵਾਏ ਜਾਂਦੇ ਹਨ,ਉਹਨਾਂ ਕਿਹਾ ਕਿ ਅੱਜ ਵੀ ਉਹਨਾਂ ਵੱਲੋਂ 2 ਧੀਆਂ ਦੇ ਅਨੰਦ ਕਾਰਜ ਕਰਵਾਏ ਗਏ ਹਨ, ਉੱਥੇ ਹੀ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਖੂਨਦਾਨ ਕੈਂਪ ਵੀ ਲਗਾਇਆ ਗਿਆ ਸੀ,ਜਿੱਥੇ ਲਾੜੇ ਅਤੇ ਲਾੜੀ ਨੇ ਲਾਵਾਂ ਲੈਣ ਤੋਂ ਪਹਿਲਾਂ ਮਨੁੱਖਤਾ ਦੀ ਸੇਵਾ ਵਾਸਤੇ ਆਪਣਾ ਫਰਜ ਸਮਝਦੇ ਹੋਏ ਖੂਨਦਾਨ ਕੀਤਾ।