ਕੈਪਟਨ ਅਮਰਿੰਦਰ ਸਿੰਘ ਆਪਣੇ ਧੜੇ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨਾਲ ਮਿਲਕੇ ਸ਼ੁਕਰਵਾਰ ਨੂੰ ਹੋਣ ਵਾਲੀ ਨਵਜੋਤ ਸਿੱਧੂ ਦੀ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣਗੇ। ਸੂਤਰਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਹੋਣ ਵਾਲੀ ਤਾਜਪੋਸ਼ੀ ਵਿੱਚ ਕੈਪਟਨ ਅਮਰਿੰਦਰ ਆਉਣਗੇ ਅਤੇ ਸਿੱਧੂ ਨਾਲ ਸਟੇਜ ਸਾਂਝੀ ਕਰਨਗੇ। ਪਰ ਸਵਾਲ ਇਹ ਹੈ ਕਿ ਕੀ ਕੈਪਟਨ ਅਮਰਿੰਦਰ ਸਟੇਜ ‘ਤੇ ਸਿੱਧੂ ਦੇ ਹੱਕ ਵਿੱਚ ਕੀ ਬੋਲਦੇ ਹਨ। ਕਿਉਂਕਿ ਲੰਮੇ ਸਮੇਂ ਤੋਂ ਦੋਵਾਂ ਪਾਸੇ ਵਿਵਾਦ ਚੱਲ ਰਿਹਾ ਸੀ ਅਤੇ ਕੈਪਟਨ ਅਮਰਿੰਦਰ ਉੱਪਰ ਜਿਆਦਾ ਦਬਾਅ ਵੀ ਪਾਇਆ ਜਾ ਰਿਹਾ ਸੀ। ਹਾਈਕਮਾਨ ਦਾ ਦਬਾਅ ਵੀ ਕੈਪਟਨ ਉੱਪਰ ਪਾਇਆ ਜਾ ਰਿਹਾ ਸੀ।
ਸਵਾਲ ਬਹੁਤ ਖੜ੍ਹੇ ਹੁੰਦੇ ਹਨ ਕਿ ਕੈਪਟਨ ਅਮਰਿੰਦਰ ਅੱਗੇ ਜਾ ਕੇ ਸਿੱਧੂ ਨਾਲ ਕਿਵੇਂ ਮਿਲਕੇ ਕੰਮ ਕਰਦੇ ਹਨ। ਹੋ ਸਕਦਾ ਹੈ ਕਿ ਕੈਪਟਨ ਅਮਰਿੰਦਰ ਕਲੱ ਸਟੇਜ ਉੱਪਰ ਕੁਝ ਨਾ ਬੋਲਣ ਪਰ ਸਾਰਿਆਂ ਦੀਆਂ ਨਜ਼ਰਾਂ ਵੀ ਇਸੇ ਗੱਲ ਉੱਤੇ ਟਿਕੀਆਂ ਹੋਈਆਂ ਹਨ। ਹਰੀਸ਼ ਰਾਵਤ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਕਈ ਵੱਡੇ ਕਾਂਗਰਸੀ ਆਗੂ ਵੀ ਨਵਜੋਤ ਸਿੱਧੂ ਦੀ ਤਾਜਪੋਸ਼ੀ ਵਿੱਚ ਸ਼ਾਮਲ ਹੋਣਗੇ। ਇਹ ਵੀ ਉਮੀਦ ਜਤਾਈ ਜਾ ਰਹੀ ਹੈ ਕਿ ਇਸ ਦੌਰਾਨ 50 ਹਜ਼ਾਰ ਤੋਂ ਵੱਧ ਦਾ ਇਕੱਠ ਕੀਤਾ ਜਾ ਸਕਦਾ ਹੈ। ਨਵਜੋਤ ਸਿੱਧੂ ਸ਼ੁਕਰਵਾਰ ਨੂੰ 11 ਵਜੇ ਪੰਜਾਬ ਕਾਂਗਰਸੀ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਣਗੇ।
ਸਿੱਧੂ ਦੀ ਤਾਜਪੋਸ਼ੀ ਤੋਂ ਪਹਿਲਾਂ ਕਾਂਗਰਸ ਭਵਨ ਵਿਚ ਚਾਹ ਪਾਰਟੀ ਵੀ ਹੋਵੇਗੀ ਅਤੇ ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੀ ਸ਼ਿਰਕਤ ਕਰਨਗੇ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ