2022 ਦੀਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਮਿਲੀ ਜਦੋਂ ਕੈਪਟਨ ਹਰਮਿੰਦਰ ਸਿੰਘ ਨੇ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਪਾਰਟੀ ਦਾ ਪੱਲਾ ਫੜ੍ਹਿਆ। ਸੁਖਬੀਰ ਬਾਦਲ ਨੇ ਚੰਡੀਗੜ੍ਹ ਤੋਂ ਇਹ ਵੀ ਐਲਾਨ ਕੀਤਾ ਹੈ ਕਿ ਕੈਪਟਨ ਹਰਮਿੰਦਰ ਸਿੰਘ 2022 ਚੋਣਾਂ ਲਈ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਹੋਣਗੇ। ਹੁਣ ਸੁਲਤਾਨਪੁਰ ਲੋਧੀ ਤੋਂ ਬਗਾਵਤ ਵੀ ਉੱਠ ਸਕਦੀ ਹੈ ਕਿਉਂਕਿ ਪਹਿਲਾਂ ਹੀ ਉਸ ਜਗਾਹ ਤੋਂ 5,6 ਆਗੂਆਂ ਵੱਲੋਂ ਦਾਅਵੇਦਾਰੀ ਪੇਸ਼ ਕੀਤੀ ਸੀ ਪਰ ਟਿਕਟ ਫਿਰ ਇਕ ਕਪੇਰਾਸ਼ੂਟ ਕੈਂਡੀਡੇਟ ਨੂੰ ਦੇ ਦਿੱਤੀ ਗਈ ਹੈ। ਕੈਪਟਨ ਹਰਮਿੰਦਰ ਸਿੰਘ ਰਾਹੀਂ ਸ਼੍ਰੋਮਣੀ ਅਕਾਲੀ ਦਲ ਮੁੜ ਤੋਂ ਸੁਲਤਾਨਪੁਰ ਲੋਧੀ ਦੀ ਸੀਟ ‘ਤੇ ਵਾਪਸੀ ਕਰਨ ਦੀ ਕੋਸ਼ਿਸ਼ ਵਿੱਚ ਹੈ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

