PTC ਤੋਂ ਇਲਾਵਾ ਵੀ ਬਾਕੀ ਚੈੱਨਲਾਂ ਅਤੇ ਰੇਡੀਓ ਸਟੇਸ਼ਨਾਂ ਨੂੰ ਮਿਲੇ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ ਹੱਕ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦਿੱਤੇ ਜਾਣ। ਇਸ ਦਾ ਉਦੇਸ਼ ਗੁਰਬਾਣੀ ਕੀਰਤਨ ਦੀ ਪਹੁੰਚ ਵੱਧ ਤੋਂ ਵੱਧ ਯਕੀਨੀ ਬਣਾਉਣਾ ਹੈ ਤਾਂ ਕਿ ਕੋਈ ਵੀ ਸ਼ਰਧਾਲੂ ਕੀਰਤਨ ਸਰਵਨ ਕਰਨ ਤੋਂ ਵਿਰਲਾ ਨਾ ਰਹੇ। ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਸਾਹਿਬ ਨੂੰ ਨਿੱਜੀ ਤੌਰ ਉੱਤੇ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਚੰਨੀ ਨੇ ਜਿਵੇਂ ਸਿੱਖ ਸੰਗਤ ਪਾਕਿਸਤਾਨ ਵਿੱਚ ਰਹਿ ਗਏ ਪਾਵਨ ਗੁਰਧਾਮਾਂ ਦੇ ‘‘ਖੁੱਲੇ ਦਰਸ਼ਨ ਦੀਦਾਰਾਂ’’ ਲਈ ਤਾਂਘ ਰਹੀ ਹੈ, ਉਸੇ ਤਰਾਂ ਹੀ ਸਿੱਖ ਸੰਗਤ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਰ ਸਮੇਂ ‘‘ਖੁੱਲੇ ਪ੍ਰਸਾਰਨ’’ ਦੀ ਵੀ ਹਮੇਸ਼ਾ ਤੀਬਰ ਇੱਛਾ ਰਹੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਜਥੇਦਾਰ ਸਾਹਿਬ ਨੂੰ ਭਰੋਸਾ ਦਿੱਤਾ ਕਿ ਇਸ ਕਾਰਜ ਲਈ ਲੋੜੀਂਦਾ ਢਾਂਚਾ ਬਣਾਉਣ ਜਾਂ ਆਉਣ ਵਾਲੇ ਹੋਰਨਾਂ ਖਰਚਿਆਂ ਲਈ ਲੋੜੀਂਦੀ ਰਾਸ਼ੀ ਪੰਜਾਬ ਸਰਕਾਰ ਸਹਿਣ ਨੂੰ ਤਿਆਰ ਹੈ। ਇਸ ਸਮੇਂ ਸਿਰਫ ਇੱਕ ਚੈਨਲ ਨੂੰ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਦੇ ਹੱਕ ਦੇ ਕੇ ਸ੍ਰੋਮਣੀ ਕਮੇਟੀ ਆਪ ਹੀ ਗੁਰਬਾਣੀ ਦੇ ਚਾਨਣ ਨੂੰ ਕੀਰਤਨ ਰਾਹੀਂ ਘਰ ਘਰ ਪਹੁੰਚਣ ਦੇ ਰਾਹ ਵਿਚ ਰੋੜਾ ਬਣ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਵੇਲੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰਫ ਇਕ ਸੀਮਤ ਪ੍ਰਸਾਰਨ ਘੇਰੇ ਵਾਲੇ ਅਤੇ ਇਕ ਪਰਿਵਾਰ ਦੀ ਮਾਲਕੀ ਵਾਲੇ ਪੰਜਾਬੀ ਚੈਨਲ ਨੂੰ ਕੁਝ ਰਕਮ ਬਦਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਇਲਾਹੀ ਕੀਰਤਨ ਦੇ ਸਿੱਧੇ ਪ੍ਰਸਾਰਣ ਦੇ ਹੱਕ ਦਿੱਤੇ ਹੋਏ ਹਨ ਅਤੇ ਇਹ ਫੈਸਲਾ ਇਹ ਫੈਸਲਾ ਕਿਸੇ ਤਰਾਂ ਵੀ ਦਰੁਸਤ ਨਹੀਂ ਮੰਨਿਆ ਜਾ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਿੱਚ ਬਹੁਮਤ ਹੈ ਅਤੇ ਉਸ ਨੇ 1996 ਅਤੇ 2004 ਵਿੱਚ ਹੋਈ ਸ਼੍ਰੋਮਣੀ ਕਮੇਟੀ ਦੀ ਚੋਣ ਲਈ ਜਾਰੀ ਕੀਤੇ ਗਏ ਆਪਣੇ ਚੋਣ ਮੈਨੀਫੈਸਟੋ ਵਿੱਚ ਸਿੱਖ ਸੰਗਤ ਨਾਲ ਇਹ ਵਾਅਦਾ ਕੀਤਾ ਸੀ ਕਿ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸ੍ਰੋਮਣੀ ਕਮੇਟੀ ਆਪਣਾ ਟੀਵੀ ਚੈਨਲ ਸਥਾਪਤ ਕਰੇਗੀ। ਮੁੱਖ ਮੰਤਰੀ ਨੇ ਜਥੇਦਾਰ ਸਾਹਿਬ ਨੂੰ ਇਸ ਅਤਿ ਗੰਭੀਰ ਅਤੇ ਅਹਿਮ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੋੜੀਂਦੀਆਂ ਹਦਾਇਤਾਂ ਦੇਣ ਦੀ ਸਨਿਮਰ ਬੇਨਤੀ ਕੀਤੀ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

CDS ਬੀਪੀਨ ਰਾਵਤ ਦਾ ਫੌਜੀ ਹੈਲੀਕਾਪਟਰ ਤਾਮਿਲਨਾਡੂ ‘ਚ ਕਰੈਸ਼, 11 ਲੋਕਾਂ ਦੀ ਮੌਤ

ਬਾਦਲਾਂ ਨੇ ਤਲਵੰਡੀ ਸਾਬੋ ਤੇ ਚਮਕੌਰ ਸਾਹਿਬ ਨੂੰ ਨਕਾਰਿਆ, ਹੁਣ CM ਚੰਨੀ ਕਰ ਰਹੇ ਐਲਾਨ ਹੀ ਐਲਾਨ