ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਈ। ਇਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਉਹ ਸਰਕਾਰ ਨਾਲ ਗੱਲ ਕਰਕੇ ਕਾਫ਼ੀ ਹੱਦ ਤੱਕ ਸੰਤੁਸ਼ਟ ਹਨ, ਸਹਿਮਤ ਹਨ। ਸਰਕਾਰ ਨੇ ਕਿਸਾਨਾਂ ਦੀਆਂ ਕਈ ਮੰਗਾਂ ਉੱਤੇ ਸਹਿਮਤੀ ਜਤਾਈ ਹੈ ਅਤੇ ਹੁਣ ਅਗਲੀ ਮੀਟਿੰਗ ਸਰਕਾਰ ਨਾਲ 29 ਦਸੰਬਰ ਨੂੰ ਹੋਵੇਗੀ। ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਪਹਿਲਾਂ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਉੱਪਰ ਵਿਚਾਰ ਵਿਟਾਂਦਰਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਪੂਰੀ ਤਰ੍ਹਾਂ ਕਿਸਾਨਾਂ ਦਾ ਕਰਜ਼ ਮੁਆਫੀ ਸਮੇਤ ਹੋਰ ਮੰਗਾਂ ‘ਤੇ ਵਿਚਾਰ ਹੋਇਆ ਹੈ। ਜੋਗਿੰਦਰ ਸਿੰਘ ਉਗਰਾਹਾਂ ਤੋਂ ਬਾਅਦ ਮੁੱਖ ਮੰਤਰੀ ਚੰਨੀ ਦੀ ਮੀਟਿੰਗ ਪੰਜਾਬ ਭਵਨ ਵਿਖੇ ਪਨਾਬ ਦੀਆਂ ਬਾਕੀ 32 ਜਥੇਬੰਦੀਆਂ ਨਾਲ ਹੋ ਰਹੀ ਹੈ। ਉਸਤੋਂ ਬਾਅਦ ਹੀ ਕੀ ਫੈਸਲਾ ਲਿਆ ਗਿਆ, ਬਾਰੇ ਜਾਣਕਰੀ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ 3 ਵਜੇ ਦੇ ਕਰੀਬ ਮੁੱਖ ਮੰਤਰੀ ਚੰਨੀ ਵੱਲੋਂ ਲੁਧਿਆਣਾ ਦੇ ਨਜ਼ਦੀਕ ਮੁਲਾਂਪੁਰ ਦਾਖਾ ਵਿਖੇ ਪਹੁੰਚਣਾ ਹੈ ਤਾਂ ਹੋ ਸਕਦਾ ਹੈ ਉਸਤੋਂ ਪਹਿਲਾਂ ਕੋਈ ਫੈਸਲਾ ਸੁਣਾ ਦਿੱਤਾ ਜਾਵੇ।
https://www.facebook.com/thekhabarsaar/