ਬਾਦਲਾਂ ਖਿਲਾਫ਼ ਹੋਵੇਗੀ ਵਿਜੀਲੈਂਸ ਜਾਂਚ !

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਉਨਾਂ ਦੀ ਸਰਕਾਰ ਵੱਲੋਂ ਅਕਾਲੀ-ਭਾਜਪਾ ਸਰਕਾਰ ਦੌਰਾਨ ਕੀਤੇ ਗਏ ਵਿਵਾਦਪੂਰਨ ਬਿਜਲੀ ਖਰੀਦ ਇਕਰਾਰਨਾਮਿਆਂ ਸਮੇਤ ਭਿ੍ਰਸ਼ਟਾਚਾਰ ਅਤੇ ਬੇਨਿਯਾਮੀਆਂ ਦੇ ਸਾਰੇ ਮਾਮਲਿਆਂ ਦੀ ਛੇਤੀ ਹੀ ਵਿਜੀਲੈਂਸ ਜਾਂਚ ਕਰਵਾਈ ਜਾਵੇਗੀ ਤਾਂ ਜੋ ਉਨਾਂ ਸਭਨਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ, ਜਿਨਾਂ ਨੇ ਆਪਣੇ ਸੌੜੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਦੀ ਲੁੱਟ ਕਰਕੇ ਸੂਬੇ ਦੇ ਅਰਥਚਾਰੇ ਨੂੰ ਢਾਹ ਲਾਈ। ਵਿਧਾਨ ਸਭਾ ਵਿੱਚ ਬਿਜਲੀ ਖੇਤਰ (2006-07 ਤੋਂ ਲੈਕੇ 2020-21) ਸਬੰਧੀ ਵਾਈਟ ਪੇਪਰ ਰੱਖੇ ਜਾਣ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਵਚਨਬੱਧਤਾ ਜ਼ਾਹਿਰ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਉਨਾਂ ਸਾਰੇ ਬੇਈਮਾਨ ਆਗੂਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਜਿਨਾਂ ਨੇ ਰੇਤਾ, ਟਰਾਂਸਪੋਰਟ ਅਤੇ ਨਸ਼ਿਆਂ ਦੇ ਵੱਖੋ-ਵੱਖ ਮਾਫੀਆ ਰਾਹੀਂ ਨਾਜਾਇਜ਼ ਤਰੀਕੇ ਨਾਲ ਆਪਣੀਆਂ ਜੇਬਾਂ ਭਰੀਆਂ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਜੇ 20% ਝੋਨਾ ਮੰਡੀਆਂ ‘ਚ ਆਉਣਾ ਬਾਕੀ ਅਤੇ ਸਰਕਾਰ ਨੇ ਪਹਿਲਾਂ ਹੀ ਖਰੀਦ ਰੋਕ ਦਿੱਤੀ !

ਬਾਦਲਾਂ ਨੇ ਤਬਾਹ ਕੀਤੀ ਪੰਜਾਬ ਦੀ ਇੰਡਸਟਰੀ, ਕਾਂਗਰਸ ਵਾਲੇ ਰਹੇ ਡਰਾਮੇ ਕਰਦੇ..!