ਚੋਣਾਂ ਨਜ਼ਦੀਕ ਹਨ ਅਤੇ ਨਾਲ ਹੀ ਸੂਬੇ ਵਿੱਚ ਵਿਰੋਧ ਪ੍ਰਦਰਸ਼ਨ ਵੀ ਲਗਾਤਾਰ ਵਧਦੇ ਜਾ ਰਹੇ ਹਨ ਪਰ ਸਰਕਾਰ ਵੱਲੋਂ ਬਸ ਸਭ ਨੂੰ ਭਰੋਸਾ ਦਿੱਤਾ ਜਾ ਰਿਹਾ ਕਿ ਕੰਮ ਜਲਦੀ ਹੱਲ ਹੋ ਜਾਣਗੇ। ਸੂਬੇ ਭਰ ਵਿੱਚ ਹੜਤਾਲ ’ਤੇ ਬੈਠੀਆਂ ਨਰਸਾਂ ਦੇ ਸਾਰੇ ਲੰਬਿਤ ਮਸਲਿਆਂ ਨੂੰ ਹੱਲ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਇਨਾਂ ਮੁੱਦਿਆਂ ਨੂੰ ਡੂੰਘਾਈ ਨਾਲ ਵਿਚਾਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਇੰਨਾਂ ਦੇ ਸੰਤੁਸ਼ਟੀਜਨਕ ਸਕਾਰਾਤਮਕ ਹੱਲ ਲਈ ਨਿਰਦੇਸ਼ ਦਿੱਤੇ।
ਪੰਜਾਬ ਐਂਡ ਯੂ.ਟੀ. ਨਰਸਿੰਗ ਜੁਆਇੰਟ ਐਕਸਨ ਕਮੇਟੀ ਦੇ ਵਫ਼ਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਵਫ਼ਦ ਨੂੰ ਉਨਾਂ ਦੀਆਂ ਹੱਕੀ ਮੰਗਾਂ ਦੇ ਜਲਦ ਹੱਲ ਲਈ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਉਨਾਂ ਨੂੰ ਅੰਦੋਲਨ ਦਾ ਰਾਹ ਛੱਡਣ ਦੀ ਅਪੀਲ ਕੀਤੀ ਕਿਉਂਕਿ ਉਨਾਂ ਦੀ ਸਰਕਾਰ ਦੇ ਦਰਵਾਜੇ ਆਪਸੀ ਗੱਲਬਾਤ ਲਈ ਹਮੇਸਾ ਖੁੱਲੇ ਹਨ। ਉਨਾਂ ਕਿਹਾ ਕਿ ਕਰਮਚਾਰੀ ਸੂਬਾ ਪ੍ਰਸਾਸਨ ਦੀ ਰੀੜ ਦੀ ਹੱਡੀ ਹਨ ਅਤੇ ਉਨਾਂ ਦੀ ਤੰਦਰੁਸਤੀ ਸੂਬਾ ਸਰਕਾਰ ਲਈ ਸਭ ਤੋਂ ਮਹੱਤਵਪੂਰਨ ਹੈ।
ਨਰਸਾਂ ਦੇ ਵਫਦ ਜਿਸ ਵਿੱਚ ਪਰਮਜੀਤ ਕੌਰ ਸੰਧੂ, ਮਨਜੀਤ ਕੌਰ ਧਾਲੀਵਾਲ, ਸਮਿੰਦਰ ਕੌਰ ਘੁੰਮਣ, ਸਤਵੰਤ ਕੌਰ, ਜਸਵਿੰਦਰ ਕੌਰ ਅਤੇ ਦਵਿੰਦਰ ਸੰਧੂ (ਸਾਰੇ ਕਨਵੀਨਰ) ਸਾਮਲ ਸਨ, ਨੇ ਉਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਸੁਣਨ ਲਈ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕੀਤਾ।
https://www.facebook.com/thekhabarsaar/