ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਦੇ ਦੇਹਾਂਤ ਉਤੇ ਮੁੱਖ ਮੰਤਰੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ 91 ਵਰ੍ਹਿਆਂ ਦੇ ਸਨ ਜਿਨਾਂ ਦਾ ਬੀਤੀ ਰਾਤ ਪੀ.ਜੀ.ਆਈ. ਵਿਖੇ ਲੰਮੀ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਦੋ ਧੀਆਂ ਅਤੇ ਦੋ ਪੁੱਤਰ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ ਛੱਡ ਗਏ ਹਨ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, ‘‘ਮੈਨੂੰ ਸਰਦਾਰਨੀ ਮੋਹਿੰਦਰ ਕੌਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਜੋ ਕਿ ਉੱਚ ਗੁਣਾਂ ਦੀ ਧਾਰਨੀ ਅਤੇ ਨੇਕ ਨੀਅਤ ਵਾਲੀ ਸਖ਼ਸ਼ੀਅਤ ਸਨ।’’ ਮੁੱਖ ਮੰਤਰੀ ਨੇ ਦੁਖੀ ਪਰਿਵਾਰ, ਸਾਕ-ਸਨੇਹੀਆਂ ਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੂਰੀ ਤਰ੍ਹਾਂ ਡਰ ਤੇ ਹਾਰ ਚੁੱਕੀ ਮੋਦੀ ਸਰਕਾਰ, ਸੰਸਦ ਵਿੱਚ ਬਹਿਸ ਤੋਂ ਵੀ ਭੱਜ ਰਹੀ ਹੁਣ !

ਕਰ ਲਓ ਤਿਆਰੀ 12ਵੀਂ ਵਾਲਿਓ, ਕੱਲ ਆਉਣਾ ਤੁਹਾਡਾ ਬੋਰਡ ਦਾ ਸਲਾਨਾ ਨਤੀਜਾ