ਪੰਜਾਬ ਸਰਕਾਰ ਦੀਆਂ ਸਿਫਾਰਸ਼ਾਂ `ਤੇ ਪੰਜਾਬ ਦੇ ਰਾਜਪਾਲ ਨੇ ਸਬ-ਇੰਸਪੈਕਟਰ ਜਸਵੀਰ ਸਿੰਘ, ਜਿਨ੍ਹਾਂ ਨੇ ਮਲੇਰਕੋਟਲਾ ਵਿੱਚ ਦੁਕਾਨ ਦੇ ਉੱਪਰ ਸਥਿਤ ਇੱਕ ਘਰ ਨੂੰ ਅੱਗ ਲੱਗਣ ਤੋਂ ਬਾਅਦ ਓਥੇ ਰਹਿੰਦੇ ਪਰਿਵਾਰ ਨੂੰ ਬਚਾਉਣ ਲਈ ਲਾ-ਮਿਸਾਲ ਦਲੇਰੀ ਵਿਖਾਈ ਸੀ, ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ’ ਦੇਣ ਦਾ ਐਲਾਨ ਕੀਤਾ ਹੈ। ਐਸ.ਆਈ. ਜਸਵੀਰ ਸਿੰਘ ਇਸ ਸਮੇਂ ਐਸਐਚਓ ਸਿਟੀ -2, ਮਲੇਰਕੋਟਲਾ ਵਜੋਂ ਤਾਇਨਾਤ ਹਨ।
ਪੰਜਾਬ ਦੇ ਰਾਜਪਾਲ ਨੇ ਏਆਈਜੀ ਐਸਟੀਐਫ ਲੁਧਿਆਣਾ ਰੇਂਜ ਸਨੇਹਦੀਪ ਸ਼ਰਮਾ, ਡੀਸੀਪੀ ਜਲੰਧਰ ਗੁਰਮੀਤ ਸਿੰਘ, ਏਡੀਸੀਪੀ -4 ਲੁਧਿਆਣਾ ਰੁਪਿੰਦਰ ਕੌਰ ਸਰਾਂ, ਏਡੀਸੀਪੀ ਜਾਂਚ ਲੁਧਿਆਣਾ ਰੁਪਿੰਦਰ ਕੌਰ ਭੱਟੀ, ਡੀਐਸਪੀ ਡਿਟੈਕਟਿਵ ਮੋਗਾ ਜੰਗਜੀਤ ਸਿੰਘ ਅਤੇ ਡੀਐਸਪੀ ਡਿਟੈਕਟਿਵ ਅੰਮ੍ਰਿਤਸਰ ਦਿਹਾਤੀ ਗੁਰਿੰਦਰਪਾਲ ਸਿੰਘ ਸਮੇਤ 15 ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਜਿਨ੍ਹਾਂ ਨੂੰ ਡਿਊਟੀ ਪ੍ਰਤੀ ਸਮਰਪਿਤ ਭਾਵਨਾ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ। ਡਿਊਟੀ ਪ੍ਰਤੀ ਸਮਰਪਿਤ ਭਾਵਨਾ ਲਈ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਗੁਰਪ੍ਰੀਤ ਸਿੰਘ, ਇੰਸਪੈਕਟਰ ਸੁਰਿੰਦਰ ਕੌਰ, ਇੰਸਪੈਕਟਰ ਬਿਠਲ ਹਰੀ, ਐਸਆਈ ਲਖਬੀਰ ਸਿੰਘ, ਏਐਸਆਈ ਕੰਵਲਜੀਤ ਸਿੰਘ, ਏਐਸਆਈ ਅਮਨਦੀਪ ਸਿੰਘ, ਏਐਸਆਈ ਜਗਦੀਪ ਸਿੰਘ, ਕਾਂਸਟੇਬਲ ਜਗਜੀਤ ਸਿੰਘ ਅਤੇ ਕਾਂਸਟੇਬਲ ਦਲਜੀਤ ਕੁਮਾਰ ਸ਼ਾਮਲ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਐਵਾਰਡੀਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਾਨਤਾਵਾਂ ਪੁਲਿਸ ਫੋਰਸ ਨੂੰ ਵਧੇਰੇ ਸਮਰਪਣ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ