ਚੰਡੀਗੜ੍ਹ, 10 ਮਾਰਚ 2022 – ਪੰਜਾਬ ਸਮੇਤ 5 ਸੂਬਿਆਂ ‘ਚ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਸ਼ੁਰੂਆਤੀ ਰੁਝਾਨ ਵੀ ਦੇਖਣ ਨੂੰ ਮਿਲੇ ਹਨ। ਇੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਰਹੀ ਹੈ। ਕਾਂਗਰਸ ਚਾਰ ਸੀਟਾਂ ‘ਤੇ ਅਤੇ ‘ਆਪ’ ਤਿੰਨ ਸੀਟਾਂ ‘ਤੇ ਅੱਗੇ ਹੈ। ਅਕਾਲੀ ਦਲ ਨੂੰ ਇਕ ਸੀਟ ‘ਤੇ ਲੀਡ ਮਿਲੀ ਹੈ। ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ।
ਪੰਜਾਬ ਵਿੱਚ 20 ਫਰਵਰੀ ਨੂੰ 117 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਈ ਸੀ। ਬਹੁਮਤ ਲਈ 59 ਸੀਟਾਂ ਦੀ ਲੋੜ ਹੈ। ਪਿਛਲੇ ਸਾਲਾਂ ਦੌਰਾਨ ਇੱਥੇ ਅਕਾਲੀ ਦਲ ਅਤੇ ਕਾਂਗਰਸ ਦਾ ਦਬਦਬਾ ਰਿਹਾ ਹੈ ਪਰ ਇਸ ਵਾਰ ਭਾਜਪਾ-ਅਕਾਲੀ ਗਠਜੋੜ ਟੁੱਟਣ ਅਤੇ ਅਮਰਿੰਦਰ ਸਿੰਘ ਦੇ ਕਾਂਗਰਸ ਤੋਂ ਵੱਖ ਹੋਣ ਕਾਰਨ ਸਮੀਕਰਨ ਬਦਲ ਗਏ ਹਨ।