ਪੰਜਾਬ ‘ਚ ਖਤਮ ਹੋਈ ਕੋਵੀਸ਼ੀਲਡ ਦਵਾਈ, ਕੋਵੈਕਸੀਨ ਦਾ ਬਚਿਆ ਗਿਣਤੀ ਦਾ ਸਟਾਕ

covishield ends covaxin limited stock creates menace captain urged centre : ਪੰਜਾਬ ਵਿੱਚ ਕੋਵੀਸ਼ੀਲਡ ਮੁੱਕਣ ਅਤੇ ਕੋਵੈਕਸੀਨ ਦੇ ਸਿਰਫ਼ ਇੱਕ ਦਿਨ ਦੇ ਬਚੇ ਸਟਾਕ ਦੀ ਸਥਿਤੀ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਕੇਂਦਰ ਵੱਲੋਂ ਵੈਕਸੀਨ ਦੀ ਸਪਲਾਈ ਵਧਾਏ ਜਾਣ ਦੀ ਲੋੜ ‘ਤੇ ਜ਼ੋਰ ਦਿੱਤਾ। ਅਧਿਕਾਰੀਆਂ ਨੂੰ ਪੰਜਾਬ ਦੇ ਵੈਕਸੀਨ ਕੋਟੇ ਨੂੰ ਵਧਾਉਣ ਲਈ ਕੇਂਦਰ ਨਾਲ ਲਗਾਤਾਰ ਜ਼ੋਰਦਾਰ ਤਰੀਕੇ ਨਾਲ ਰਾਬਤਾ ਕਾਇਮ ਰੱਖਣ ਦੀਆਂ ਹਦਾਇਤਾਂ ਦਿਤੀਆਂ ਗਈਆਂ। ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਦੇ ਹੌਲੀ-ਹੌਲੀ ਖੁੱਲ੍ਹਣ ਅਤੇ ਇਨ੍ਹਾਂ ਨਾਲ ਜੁੜੇ ਲੋਕਾਂ ਨੂੰ ਘੱਟੋ-ਘੱਟ ਕੋਵਿਡ ਵੈਕਸੀਨ ਦੀ ਇੱਕ ਖੁਰਾਕ ਲੱਗੇ ਹੋਣ ਨੂੰ ਨਿਯਮਿਤ ਰੱਖਣ ਲਈ ਸਪਲਾਈ ਵਿੱਚ ਵਾਧਾ ਬਹੁਤ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਪਹਿਲਾਂ ਹੀ 83 ਲੱਖ ਦੇ ਕਰੀਬ ਯੋਗ ਵਿਅਕਤੀਆਂ (ਕੁੱਲ ਅਬਾਦੀ ਦਾ 27 ਫ਼ੀਸਦੀ ਦੇ ਕਰੀਬ) ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਵੈਕਸੀਨ ਦੇ ਸਟਾਕ ਦੀ ਵਰਤੋਂ ਸੁਲਝੇ ਤਰੀਕੇ ਨਾਲ ਬਿਨ੍ਹਾਂ ਵਿਅਰਥ ਗਵਾਏ ਕੀਤੀ ਜਾ ਰਹੀ ਹੈ। ਕੋਵਿਡ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਢੁੱਕਵੀਂ ਸਪਲਾਈ ਮਿਲਣ ‘ਤੇ ਪੰਜਾਬ ਇਕ ਦਿਨ ਵਿੱਚ ਛੇ ਲੱਖ ਤੋਂ ਵਧੇਰੇ ਖੁਰਾਕਾਂ ਦੀ ਵਰਤੋਂ ਕਰਨ ਦੇ ਸਮਰੱਥ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ 70 ਲੱਖ ਲੋਕਾਂ ਨੂੰ ਪਹਿਲੀ ਅਤੇ 13 ਲੱਖ ਲੋਕਾਂ ਨੂੰ ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ।

ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਦੱਸਿਆ ਕਿ ਵੈਕਸੀਨ ਦੀ ਵਧੇਰੇ ਉਪਲੱਬਧਤਾ ਲਈ ਪ੍ਰਸ਼ਾਸਨ ਕੇਂਦਰ ਸਰਕਾਰ ਨਾਲ ਰਾਬਤੇ ਵਿੱਚ ਹੈ। ਫਿਲਹਾਲ ਪੰਜਾਬ ਵਿੱਚ ਕੋਵਿਡ ਪਾਜ਼ਿਟਿਵਿਟੀ ਦਰ ਘੱਟ ਰਹੀ ਹੈ ਪਰ ਦਵਾਈ ਦਾ ਸਟਾਕ ਵੀ ਨਾਲ ਹੀ ਮੁੱਕ ਰਿਹਾ। ਕੇਂਦਰ ਸਰਕਾਰ ਜਲਦ ਦਵਾਈ ਭੇਜੇ ਜੇਕਰ ਕੇਂਦਰ ਪੂਰੀ ਤਰ੍ਹਾਂ ਕੋਵਿਡ ਉੱਤੇ ਕੰਟਰੋਲ ਕਰਨਾ ਚਾਹੁੰਦੀ ਹੈ। ਪੰਜਾਬ ਵਿੱਚ ਸਰਕਾਰ ਵੱਲੋਂ ਮੁਫ਼ਤ ਕੋਵਿਡ ਵੈਕਸੀਨ ਦਾ ਅਭਿਆਨ ਵੀ ਵਹਲ਼ਾ ਗਿਆ ਜਿਸ ਵਿੱਚ ਲੱਖਾਂ ਲੋਕਾਂ ਨੇ ਮੁਫ਼ਤ ਵਿੱਚ ਟੀਕੇ ਲਗਵਾਕੇ ਕੋਵਿਡ ਖਿਲਾਫ਼ ਛੇੜੀ ਮੁਹਿੰਮ ਵਿੱਚ ਆਪਣਾ ਹਿੱਸਾ ਪਾਇਆ ਹੈ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਵਿਡ ਦੇ ਬਦਲਦੇ ਸਰੂਪਾਂ ਦੀ ਸੈਂਪਲਿੰਗ ਹੁਣ ਹੋਵੇਗੀ ਪੰਜਾਬ ਵਿੱਚ ਹੀ, ਪਟਿਆਲਾ ‘ਚ ਤਿਆਰੀ ਸ਼ੁਰੂ

ਹੱਕਾਂ ਲਈ ਲੜ ਰਹੇ ਕਿਸਾਨਾਂ ਨਾਲ ਧ੍ਰੋਹ ਕਮਾ ਰਹੇ ਸੁਖਬੀਰ ਬਾਦਲ !