ਨਵੀਂ ਦਿੱਲੀ, 9 ਫਰਵਰੀ 2021 – 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਅਤੇ ਦਿੱਲੀ ‘ਚ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ‘ਤੇ ਅਦਾਲਤ ਨੇ ਸੁਣਵਾਈ ਕਰਦਿਆਂ ਉਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੀਪ ਸਿੱਧੂ ਨੂੰ ਦਿੱਲੀ ਪੁਲਿਸ ਨੇ ਹਰਿਆਣਾ ਦੇ ਕਰਨਾਲ ‘ਚੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰ ਕਰਨ ਤੋਂ ਬਾਅਦ ਪਹਿਲਾਂ ਦੀਪ ਸਿੱਧੂ ਦਾ ਮੈਡੀਕਲ ਕਰਵਾ ਕੇ ਫਿਰ ਪੁਲਿਸ ਵੱਲੋਂ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ।