ਦਿੱਲੀ: ਗੋਕੁਲਪੁਰੀ ‘ਚ ਲੱਗੀ ਅੱਗ, 7 ਜ਼ਿੰਦਾ ਸੜੇ

ਨਵੀਂ ਦਿੱਲੀ, 12 ਮਾਰਚ 2022 – ਦੇਸ਼ ਦੀ ਰਾਜਧਾਨੀ ਦਿੱਲੀ ਦੇ ਗੋਕੁਲਪੁਰੀ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ। ਦੇਰ ਰਾਤ ਇੱਥੇ ਝੁੱਗੀਆਂ ਵਿੱਚ ਅੱਗ ਲੱਗ ਗਈ। ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅੱਗ ਲੱਗਣ ਤੋਂ ਤੁਰੰਤ ਬਾਅਦ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ’ਤੇ ਪੁੱਜੀ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

ਦਿੱਲੀ ਫਾਇਰ ਬ੍ਰਿਗੇਡ ਮੁਤਾਬਕ ਇਹ ਘਟਨਾ ਬੀਤੀ ਰਾਤ ਵਾਪਰੀ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੋਕੁਲਪੁਰੀ ‘ਚ ਅੱਗ ਲੱਗੀ ਹੈ। ਸੂਚਨਾ ਮਿਲਦੇ ਹੀ ਟੀਮਾਂ ਤੁਰੰਤ ਪ੍ਰਭਾਵ ਨਾਲ ਮੌਕੇ ‘ਤੇ ਪਹੁੰਚ ਗਈਆਂ। ਅੱਗ ‘ਤੇ ਕਾਬੂ ਪਾਉਣ ਦੇ ਯਤਨ ਕੀਤੇ ਗਏ। ਇਸ ਦੌਰਾਨ ਫਾਇਰ ਸਰਵਿਸ ਨੂੰ 7 ਸੜੀਆਂ ਹੋਈਆਂ ਲਾਸ਼ਾਂ ਮਿਲੀਆਂ। ਦਿੱਲੀ ਫਾਇਰ ਵਿਭਾਗ ਨੇ ਇਨ੍ਹਾਂ 7 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ

ਆਪ ਦੀ ਸਰਕਾਰ ਬਣਦੇ ਹੀ ਐਕਸ਼ਨ ਚ ਸਰਕਾਰੀ ਵਿਭਾਗ