ਨਵੀਂ ਦਿੱਲੀ, 2 ਮਈ 2021 – ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਪਿਤਾ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ ਹੈ। ਜਿਸ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁੱਖ ਜਤਾਇਆ ਹੈ। ਇਸ ਤੋਂ ਪਹਿਲਾਂ ਦਿੱਲੀ ‘ਚ ਬੇਕਾਬੂ ਹੋਏ ਕੋਰੋਨਾ ਨੂੰ ਰੋਕਣ ਲਈ ਦਿੱਲੀ ਸਰਕਾਰ ਵੱਲੋਂ ਲਗਾਤਾਰ ਤੀਜੀ ਵਾਰ ਦਿੱਲੀ ‘ਚ ਲਾਕਡਾਊਨ ਵਧਾਇਆ ਗਿਆ ਹੈ।