ਸਿੱਖ ਕੌਮ ਨੂੰ ਮਿਲੇਗੀ ਇੱਕ ਹੋਰ ਖੁਸ਼ਖਬਰੀ ! ਕਮਲਨਾਥ ਦੀ ਜੇਲ੍ਹ ਜਾਣ ਦੀ ਤਿਆਰੀ !

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਦਿੱਲੀ ਹਾਈ ਕੋਰਟ ਵੱਲੋਂ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸ ਵਿਚ ਦਿੱਤੇ ਗਏ ਹੁਕਮਾਂ ਦੀ ਬਦੌਲਤ ਹੁਣ ਕਾਂਗਰਸੀ ਆਗੂ ਕਮਲਨਾਥ ਦਾ ਜੇਲ੍ਹ ਜਾਣ ਦਾ ਰਸਤਾ ਸਾਫ ਹੋ ਗਿਆ ਹੈ। ਹਰਮੀਤ ਸਿੰਘ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਕਮਲਨਾਥ 1984 ਵਿਚ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦੋ ਸਿੱਖਾਂ ਨੁੰ ਮਾਰਨ ਵਾਲੀ ਭੀੜ ਦੀ ਅਗਵਾਈ ਕਰ ਰਿਹਾ ਸੀ। ਇਸ ਮਾਮਲੇ ਦੀ ਪੈਰਵਈ ਦਿੱਲੀ ਕਮੇਟੀ ਕਾਫੀ ਦੇਰ ਤੋੋਂ ਕਰ ਰਹੀ ਸੀ ਤੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਇਸ ਮਾਮਲੇ ਵਿਚ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ।

ਉਹਨਾਂ ਦੱਸਿਆ ਕਿ ਇਸ ਪਟੀਸ਼ਨ ‘ਤੇ ਸੁਣਵਾਈ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੀ ਅਦਾਲਤ ਵਿਚ ਹੋਈ ਜਿਹਨਾਂ ਨੇ ਦੋਵਾਂ ਪਾਸਿਆਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਯਾਨੀ ਐਸ.ਆਈ.ਟੀ. ਨੁੰ ਨੋਟਿਸ ਜਾਰੀ ਕਰ ਕੇ ਪਟੀਸ਼ਨ ਵੱਲੋਂ ਦਿੱਤੀ ਦਰਖ਼ਾਸਤ ‘ਤੇ ਕੀਤੀ ਕਾਰਵਾਈ ਦੀ ਰਿਪੋਰਟ ਤਲਬ ਕਰ ਲਈ ਹੈ। ਉਹਨਾਂ ਦੱਸਿਆ ਕਿ ਇਹ ਮਾਮਲਾ ਪਾਰਲੀਮੇਂਟ ਸਟ੍ਰੀਟ ਥਾਣੇ ਵਿਚ ਦਰਜ ਐਫ ਆਈ ਆਰ ਨੰਬਰ 601/1984 ਨਾਲ ਸਬੰਧਤ ਹੈ ਜਿਸ ਵਿਚ ਕਮਨਲਾਥ ਸਿੱਧਾ ਸਿੱਧਾ ਦੋਸ਼ੀ ਹੈ ਪਰ ਕਾਂਗਰਸ ਪਾਰਟੀ ਵੱਲੋਂ ਹੁਣ ਤੱਕ ਕੀਤੀ ਜਾਂਦੀ ਪੁਸ਼ਤਪਨਾਹੀ ਦੀ ਬਦੌਲਤ ਹੁਣ ਤੱਕ ਬਚਦਾ ਰਿਹਾ ਹੈ ਪਰ ਹੁਣ ਉਸਦਾ ਜੇਲ੍ਹ ਜਾਣਾ ਤੈਅ ਹੈ। ਇਹ ਵੀ ਉਮੀਦ ਹੈ ਕਿ ਪੰਜਾਬ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਸ ਮਾਮਲੇ ਵਿੱਚ ਕੋਈ ਫੈਸਲਾ ਜਲਦ ਆ ਸਕਦਾ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਰਵਿੰਦ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ, ਪੰਜਾਬ ਦਾ 3 ਦਿਨ ਦਾ ਦੌਰਾ

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਹੁਣ ਤੱਕ ਕੁੱਲ 103 ਨਾਮਜ਼ਦਗੀਆਂ ਹੋਈਆਂ ਦਾਖਲ