ਦਿੱਲੀ ਪੁਲਿਸ ਵੱਲੋਂ ਕਿਸਾਨ ਆਗੂਆਂ ਖਿਲਾਫ ਲੁੱਕ ਆਊਟ ਨੋਟਿਸ ਜਾਰੀ, ਪਾਸਪੋਰਟ ਹੋਣਗੇ ਜ਼ਬਤ

ਨਵੀਂ ਦਿੱਲੀ, 28 ਜਨਵਰੀ 2021 – ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਉਨ੍ਹਾਂ ਕਿਸਾਨ ਆਗੂਆਂ ਨੂੰ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਦੇ ਨਾਂ 26 ਜਨਵਰੀ ਦੀ ਕਿਸਾਨ ਪਰੇਡ ’ਚ ਹੋਈ ਹਿੰਸਾ ਦੇ ਸਬੰਧ ਵਿੱਚ ਦਾਇਰ ਹੋਈਆਂ ਐਫ਼ਆਈਆਰਜ਼ ਵਿੱਚ ਹਨ। ਕਿਸਾਨ ਆਗੂਆਂ ਦੇ ਲੁੱਕ ਆਊਟ ਨੋਟਿਸ ਜਾਰੀ ਕਰਨ ਬਾਰੇ ਫ਼ੈਸਲਾ ਕੇਂਦਰੀ ਗ੍ਰਹਾ ਮੰਤਰਾਲੇ ਦੀ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ, ਜਿੱਥੇ ਦਿੱਲੀ ਪੁਲਿਸ ਨੂੰ ਹਦਾਇਤ ਕੀਤੀ ਗਈ ਉਹ ‘ਮੁਲਜ਼ਮ ਕਿਸਾਨ ਆਗੂਆਂ’ ਦੇ ਪਾਸਪੋਰਟ ਆਪਣੇ ਕੋਲ ਜਮ੍ਹਾ ਕਰਵਾ ਲਵੇ।

ਕਿਸਾਨ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਵੀ ਜਾਰੀ ਕਰਦਿਆਂ ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਉਨ੍ਹਾਂ ਵਿਰੁੱਧ ਕਾਰਵਾਈ ਕਿਉਂ ਨਹੀਂ ਕੀਤੀ ਜਾਣੀ ਚਾਹੀਦੀ, ਸਦੋਂ ਕਿ ਉਨ੍ਹਾਂ ਨੇ ਦਿੱਲੀ ਪੁਲਿਸ ਨਾਲ ਹੋਏ ਸਮਝੋਤੇ ਦੀ ਉਲੰਘਣਾ ਕੀਤੀ ਹੈ। ਕਿਸਾਨ ਆਗੂਆਂ ਨੂੰ ਤਿੰਨ ਦਿਨਾਂ ਵਿੱਚ ਜਵਾਬ ਦੇਣ ਲਈ ਆਖਿਆ ਗਿਆ ਹੈ। ਦਿੱਲੀ ਪੁਲਿਸ 37 ਕਿਸਾਨ ਆਗੂਆਂ ਵਿਰੁੱਧ ਨੋਟਿਸ ਜਾਰੀ ਕਰਨ ਲਈ ਆਖਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਮ ਆਦਮੀ ਪਾਰਟੀ ਵੱਲੋਂ 6 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ

ਲਾਲ ਕਿਲ੍ਹੇ ਦੀ ਹਿੰਸਾ ‘ਚ ਭਾਜਪਾ ਦੀ ਭੂਮਿਕਾ ਦਾ ਠੀਕਰਾ ਕਾਂਗਰਸ ਸਿਰ ਭੰਨਣ ਦੀ ਕੋਸ਼ਿਸ਼ ਕਰ ਰਹੇ ਨੇ ਜਾਵੇੜਕਰ – ਕੈਪਟਨ