ਮੁੜ ਤੋਂ ਕੋਵਿਡ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਅਤੇ ਲਗਾਤਾਰ ਗਿਣਤੀ ਵਧਦੀ ਜਾ ਰਹੀ ਹੈ। ਇਸ ਲਈ ਅਲਬਰਟਾ ਸਰਕਾਰ ਨੇ ਸੂਬੇ ਅੰਦਰ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਅਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਅਤੇ ਸਿਹਤ ਮੰਤਰੀ ਟਾਇਲਰ ਸ਼ੈਂਡਰੋ ਵੱਲੋਂ ਐਲਾਨ ਕੀਤਾ ਗਿਆ ਹੈ ਕਿ “ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਅੰਦਰਲੇ ਇਕੱਠਾਂ ਅਤੇ ਹੋਰ ਜਨਤਕ ਥਾਵਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਰੈਸਟੋਰੈਂਟ ਅਤੇ ਬਾਰ ਰਾਤ ਨੂੰ 10 ਵਜੇ ਤੋਂ ਬਾਅਦ ਖੁੱਲ੍ਹੇ ਨਹੀਂ ਰਹਿਣਗੇ। ਜਿੰਨ੍ਹਾਂ ਲੋਕਾਂ ਨੇ ਅਜੇ ਵੈਕਸੀਨ ਨਹੀਂ ਲਗਵਾਈ ਉਨ੍ਹਾਂ ਨੂੰ ਵੈਕਸੀਨ ਲਗਵਾਉਣ ਲਈ ਕਿਹਾ ਜਾ ਰਿਹਾ ਹੈ।” ਜ਼ਿਕਰਯੋਗ ਹੈ ਕਿ ਅਲਬਰਟਾ ਵਿੱਚ ਵੈਕਸੀਨ ਲਗਵਾਉਣ ਵਾਲੇ ਹਰ ਵਿਅਕਤੀ ਨੂੰ 100 ਡਾਲਰ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਲਈ ਅਲਬਰਟਾ ਵਿੱਚ ਵਧਦੇ ਕੇਸਾਂ ਨੂੰ ਦੇਖ ਓਥੋਂ ਦੀ ਸਰਕਾਰ ਨੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ