ਚੋਣ ਜਾਬਤੇ ਦੌਰਾਨ ਐਨਾ ਨਸ਼ਾ ਬਰਾਮਦ ! ਪੁਲਿਸ ਪਹਿਲਾਂ ਕਿਉਂ ਨਹੀਂ ਕਰਦੀ ਐਨੀ ਸਖ਼ਤੀ !

ਜਿੰਨਾ ਪੁਲਿਸ ਪ੍ਰਸ਼ਾਸਨ ਚੋਣ ਜਾਬਤੇ ਦੌਰਾਨ ਧਿਆਨ ਨਾਲ ਕੰਮ ਕਰਦਾ ਹੈ ਓਨਾ ਹੀ ਧਿਆਨ ਕੀਤੇ ਹਰ ਦਿਨ ਲਗਾਇਆ ਜਾਵੇ ਤਾਂ ਨਸ਼ਾ ਕਿਉਂ ਨਹੀਂ ਖਤਮ ਹੋ ਸਕਦਾ ? ਸੂਬੇ ਵਿੱਚ ਨਸ਼ਾ- ਮੁਕਤ, ਲਾਲਚ-ਰਹਿਤ ਅਤੇ ਸ਼ਾਂਤੀਮਈ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਏਜੰਸੀਆਂ ਵਲੋਂ 1.74 ਕਰੋੜ ਰੁਪਏ ਦੀ ਨਕਦੀ, 27960.292 ਲੀਟਰ ਸ਼ਰਾਬ, 6476.61 ਲੀਟਰ ਨਾਜਾਇਜ਼ ਸ਼ਰਾਬ, 235069 ਲੀਟਰ ਲਾਹਣ,1088.01 ਕਿਲੋ ਭੁੱਕੀ, 11.03 ਕਿਲੋ ਅਫੀਮ, 3370.82 ਗ੍ਰਾਮ ਹੈਰੋਇਨ, 123.507 ਗ੍ਰਾਮ ਸਮੈਕ, 2940 ਕੈਪਸੂਲ, 90 ਸ਼ੀਸ਼ੀਆਂ ,92079 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਉਨਾਂ ਕਿਹਾ ਕਿ ਸੁਰੱਖਿਆ ਦੇ ਪੱਖ ਤੋਂ ਸੂਬੇ ਵਿੱਚ ਨਸ਼ਿਆਂ ਸਮੇਤ ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖਣ ਲਈ 2268 ਰੂਟ/ਜੋਨ ਪੈਟਰੋਲਿੰਗ ਟੀਮਾਂ, 740 ਸਟੈਟਿਕ ਸਰਵੀਲੈਂਸ ਟੀਮਾਂ, 792 ਉਡਣ ਦਸਤੇ ਅਤੇ 351 ਵੀਡੀਓ ਸਰਵੀਲੈਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਕੇਂਦਰੀ ਢੁਕਵੀਂ ਗਿਣਤੀ ਵਿਚ ਪੈਰਾ ਮਿਲਟਰੀ ਫੋਰਸਿਸ: ਜਿਨਾਂ ਵਿੱਚ ਸੀ.ਆਰ.ਪੀ.ਐਫ., ਬੀ.ਐਸ.ਐਫ., ਸੀ.ਆਈ.ਐਸ.ਐਫ., ਆਈ.ਟੀ.ਬੀ.ਪੀ ਅਤੇ ਐਸ.ਐਸ.ਬੀ. ਸ਼ਾਮਲ ਹਨ, ਦੇ ਜਵਾਨਾਂ ਵਲੋਂ ਪਹਿਲਾਂ ਹੀ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਖੇਤਰਾਂ ਅਤੇ ਵੱਡੇ ਲੁਧਿਆਣਾ, ਅੰਮਿ੍ਰਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਵਿੱਚ ਸੁਰੱਖਿਆ ਅਭਿਆਸ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਤਿੱਖੀ ਨਜ਼ਰ ਰੱਖਣ ਲਈ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਦੇ 28 ਅਧਿਕਾਰੀ, ਹਰੇਕ ਜ਼ਿਲੇ ਸਮੇਤ ਪੁਲਿਸ ਜ਼ਿਲੇ ਵਿੱਚ ਇੱਕ-ਇੱਕ ਅਧਿਕਾਰੀ ਵੀ ਤਾਇਨਾਤ ਕੀਤਾ ਗਿਆ ਹੈ। ਡਾ. ਰਾਜੂ ਨੇ ਕਿਹਾ ਕਿ ਪੰਜਾਬ ਪੁਲਿਸ ਇਨਾਂ ਕਰਮਚਾਰੀਆਂ ਦੇ ਨਾਲ ਮਿਲਕੇ ਨਿਰਪੱਖ, ਸੁਰੱਖਿਅਤ ਅਤੇ ਲਾਲਚ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਨਪ੍ਰੀਤ ਬਾਦਲ ਦੀ ਮੰਜੀ ਠੋਕੋ ਕਾਂਗਰਸ ਦੀ ਕਿਉਂ ਠੋਕਣੀ ! ਆਸ਼ੂ ਦੇ ਬਾਦਲ ਲਈ ਖਤਰਨਾਕ ਬੋਲ

ਅਨਾਰਕਲੀ ਬਾਜ਼ਾਰ ਵਿੱਚ ਬੰਬ ਧਮਾਕਾ, 3 ਦੀ ਮੌਤ ਅਤੇ 20 ਜ਼ਖਮੀ, ਡਰਾ ਦੇਣ ਵਾਲੀਆਂ ਤਸਵੀਰਾਂ