ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ !

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤਰਿਮ ਬੋਰਡ ਦੀ ਚੋਣ ਵੇਲੇ ਜਨਰਲ ਇਜਲਾਸ ਵਿਚ ਸਰਨਾ ਭਰਾਵਾਂ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ ਕੇ ਦੀ ਸ਼ਮੂਲੀਅਤ ਵਾਲੀ ਵਿਰੋਧੀ ਧਿਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੁਲੜਬਾਜ਼ੀ ਕਰ ਕੇ ਗੁਰੂ ਸਾਹਿਬ ਦੀ ਬੇਅਦਬੀ ਕਰਨ ਦੀ ਸ਼ਿਕਾਇਤ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤੀ ਹੈ ਤੇ ਮਾਮਲੇ ਦੀ ਸਾਰੀ ਵੀਡੀਓ ਰਿਕਾਰਡਿੰਗ ਮੰਗਵਾ ਕਰ ਕੇ ਦੋਸ਼ੀਆਂ ਨੁੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਮੰਗ ਕੀਤੀ ਹੈ।

DSGMC ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕੱਲ ਵਿਰੋਧੀ ਧਿਰ ਨੇ ਚੋਣ ਪ੍ਰਕਿਰਿਆ ਰੋਕਣ ਵਾਸਤੇ ਪੂਰੀ ਵਾਹ ਲਗਾਈ। ਪੋਲਿੰਗ ਬੂਥ ਤੇ ਬੈਲਟ ਪੇਪਰਾਂ ਸਮੇਤ ਸਾਰੇ ਸਮਾਨ ’ਤੇ ਕਬਜ਼ਾ ਕਰ ਲਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੁਲੜਬਾਜ਼ੀ ਕਰ ਕੇ ਮਰਿਆਦਾ ਭੰਗ ਕੀਤੀ ਜਿਸ ਨਾਲ ਸਮੁੱਚੀ ਕੌਮ ਸ਼ਰਮਸ਼ਾਰ ਹੋਈ ਹੈ। ਉਹਨਾਂ ਦੱਸਿਆ ਕਿ “ਅਸੀਂ ਗਿਆਨੀ ਹਰਪ੍ਰੀਤ ਸਿੰਘ ਜੀ ਨੁੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਾਰੀ ਚੋਣ ਪ੍ਰਕਿਰਿਆ ਦੀ ਵੀਡੀਓ ਮੰਗਾ ਕੇ ਪੜਤਾਲ ਕੀਤੀ ਜਾਵੇ ਤੇ ਜੋ ਕੋਈ ਵੀ ਦੋਸ਼ੀ ਹੋਵੇ, ਉਸਨੁੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਸਜ਼ਾ ਲਵਾਈ ਜਾਵੇ। ਉਹਨਾਂ ਕਿਹਾ ਕਿ ਸਮੁੱਚਾ ਸੱਚ ਸੰਗਤਾਂ ਦੇ ਸਾਹਮਣੇ ਆਉਣਾ ਬਹੁਤ ਜ਼ਰੂਰੀ ਹੈ।”

ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਸਰਨਾ ਭਰਾਵਾਂ ਤੇ ਜੀ ਕੇ ਦੇ ਨਾਪਾਕ ਗਠਜੋੜ ਨੂੰ ਸੰਗਤ ਨੇ ਪਹਿਲਾਂ ਆਮ ਚੋਣਾਂ ਵਿਚ ਹਰਾਇਆ ਸੀ ਤੇ ਫਿਰ ਮੈਂਬਰਾਂ ਨੇ ਵੀ ਉਹਨਾਂ ਦਾ ਕੋਈ ਸਾਥ ਨਹੀਂ ਦਿੱਤਾ। ਇਸ ਤੋਂ ਬੌਖਲਾ ਕੇ ਉਹ ਪਹਿਲਾਂ ਹੀ ਚੋਣਾਂ ਵਿਚ ਰੁਕਾਵਟ ਪਾਉਣ ਦਾ ਮਨਸੂਬਾ ਬਣਾ ਕੇ ਆਏ ਸੀ ਜਿਵੇਂ ਕਿ ਉਹ ਪਹਿਲਾਂ ਵੀ ਅਦਾਲਤਾਂ ਰਾਹੀਂ ਚੋਣਾਂ ਲਟਕਾਉਣ ਦੀ ਕੋਸ਼ਿਸ਼ ਕਰ ਦੇ ਰਹੇ ਹਨ। ਉਹਨਾਂ ਦੱਸਿਆ ਕਿ ਸਾਡੇ ਸੀਨੀਅਰ ਮੈਂਬਰ ਸੁਖਬੀਰ ਸਿੰਘ ਕਾਲੜਾ ਨੇ ਐਨਕ ਨਹੀਂ ਲਗਾਈ ਸੀ ਤੇ ਪ੍ਰੋ ਟੈਮ ਚੇਅਰਮੈਨ ਗੁਰਦੇਵ ਸਿੰਘ ਤੋਂ ਪੁੱਛ ਲਿਆ ਕਿ ਕਿਥੇ ਆਪਣੀ ਵੋਟ ਪਾਉਣੀ ਹੈ ਤਾਂ ਸਰਨਾ ਭਰਾਵਾਂ ਤੇ ਜੀ ਕੇ ਨੇ ਹੁਲੜਬਾਜ਼ੀ ਸ਼ੁਰੂ ਕਰ ਦਿੱਤੀ।

ਉਹਨਾਂ ਕਿਹਾ ਕਿ ਪੰਥ ਦੀ ਮਹਾਨ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਮਸਲਾ ਹੱਲ ਕਰਨ ਲਈ ਦਿੱਤੇ ਸੁਝਾਅ ਉਹਨਾਂ ਨਹੀਂ ਮੰਨੇ ਤੇ 10 ਘੰਟੇ ਤੱਕ ਵੋਟਿੰਗ ਰੁਕੀ ਰਹੀ। ਬਾਅਦ ਵਿਚ ਪੁਲਿਸ ਨੇ ਵੀ ਉਹਨਾਂ ਨੁੰ ਮਨਾਉਣ ਕੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਸਰਨਾ ਭਰਾਵਾਂ ਨੇ ਐਡਵੋਕੇਟ ਧਾਮੀ ਦੇ ਖਿਲਾਫ ਬੇਹੱਦ ਭੱਦੀ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ। ਉਹਨਾਂ ਕਿਹਾ ਕਿ “ਜੋ ਕੁਝ ਵੀ ਹੋਇਆ, ਉਹ ਬਹੁਤ ਮੰਦਭਾਗਾ ਹੋਇਆ ਤੇ ਇਸ ਵਾਸਤੇ ਅਸੀਂ ਪ੍ਰਬੰਧਕ ਹੋਣ ਦੇ ਨਾਅਤੇ ਪਸ਼ਚਾਤਾਪ ਵਜੋਂ 25 ਜਨਵਰੀ ਨੁੰ ਸਵੇਰੇ 11 ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਸ੍ਰੀ ਆਖੰਡ ਪਾਠ ਸਾਹਿਬ ਰੱਖਵਾਉਣ ਦਾ ਫੈਸਲਾ ਕੀਤਾ ਹੈ।”

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਅਮਰਿੰਦਰ ਸਿੰਘ ਨੇ ਐਲਾਨੇ 37 ਵਿਚੋਂ 22 ਉਮੀਦਵਾਰਾਂ ਦਾ ਐਲਾਨ

ਬਿਕਰਮ ਮਜੀਠੀਆ ਦੀ ਅਗਾਊਂ ਜਮਾਨਤ ਮੁੜ ਖਾਰਜ, ਬੁਰੇ ਫਸ ਰਹੇ ਮਜੀਠੀਆ !