ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਨੂੰ ਦੇਣਾ ਪਵੇਗਾ ਇਮਤਿਹਾਨ, ਪੜ੍ਹੋ ਕਿਸ ਤਰੀਕ ਨੂੰ ਹੋਵੇਗਾ ਪੇਪਰ

ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਇਮਤਿਹਾਨ ਦੇਣਾ ਪਵੇਗਾ। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ‘ਸੁਸਾਇਟੀ ਫਾਰ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਰਸ ਸਟੂਡੈਂਟਸ ਪੰਜਾਬ’ ਲਈ 9ਵੀਂ ਤੋਂ 12ਵੀਂ ਵਿੱਚ ਦਾਖਲੇ ਲਈ ਇਮਤਿਹਾਨ 3 ਅਕਤੂਬਰ 2021 ਨੂੰ ਬਾਅਦ ਦੁਪਹਿਰ 2.30 ਵਜੋ ਤੋਂ 4.30 ਵਜੇ ਤੱਕ ਲੈਣ ਦਾ ਫੈਸਲਾ ਕੀਤਾ ਗਿਆ ਹੈ। ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਵਿਦਿਆਰਥੀਆਂ ਦੇ ਰੋਲ ਨੰਬਰ ਅਤੇ ਇਮਤਿਹਾਨ ਸੈਂਟਰਾਂ ਦੀ ਸੂਚੀ ਛੇਤੀ ਹੀ ਸਿੱਖਿਆ ਵਿਭਾਗ ਦੀ ਅਧਿਕਾਰਿਤ ਵੈਬਸਾਈਟ ’ਤੇ ਅੱਪਲੋਡ ਕਰ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਗ਼ਰੀਬ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ ਤਲਵਾੜਾ, ਅੰਮਿ੍ਰਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਬਠਿੰਡਾ, ਫਿਰੋਜ਼ਪੁਰ, ਮੋਹਾਲੀ ਅਤੇ ਗੁਰਦਾਸਪੁਰ ਵਿਖੇ 10 ਮੈਰੀਟੋਰੀਅਰਸ ਸਕੂਲ ਚਲਾਏ ਜਾ ਰਹੇ ਹਨ। ਇਨਾਂ ਵਿਚੋਂ ਤਲਵਾੜਾ ਮੈਰੀਟੋਰੀਅਸ ਸਕੂਲ ਵਿਖੇ 9ਵੀਂ ਤੋਂ 12ਵੀਂ ਅਤੇ ਬਾਕੀ ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਵਿੱਚ ਦਾਖਲੇ ਲਈ ਇਮਤਿਹਾਨ ਲਿਆ ਜਾਣਾ ਹੈ।

ਇਨਾਂ ਸਕੂਲਾਂ ਵਿੱਚ ਸਾਇੰਸ ਲੈਬ, ਰਿਹਾਇਸ਼ੀ ਸਟਾਫ ਕੁਆਰਟਰਾਂ, ਲੜਕੀਆਂ ਤੇ ਲੜਕਿਆਂ ਦੇ ਵੱਖਰੇ ਹੋਸਟਲ ਅਤੇ ਖੁੱਲੇ ਖੇਡ ਮੈਦਾਨਾਂ ਦੀਆਂ ਸਹੂਲਤਾਂ ਹਨ। ਇਹ ਸਕੂਲ ਸ਼ਾਨਦਾਰ ਮੈੱਸ, ਸਮਾਰਟ ਕਲਾਸਰੂਮਾਂ ਅਤੇ ਬਹੁ-ਗਿਣਤੀ ਕਿਤਾਬਾਂ ਵਾਲੀਆਂ ਲਾਇਬ੍ਰੇਰੀਆਂ ਆਦਿ ਨਾਲ ਲੈਸ ਹਨ। ਇਨਾਂ ਦਾ ਉਦੇਸ਼ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਭਵਿੱਖ ਵਾਸਤੇ ਉਹਨਾਂ ਨੂੰ ਤਿਆਰ ਕਰਨਾ ਹੈ।

ਬੁਲਾਰੇ ਅਨੁਸਾਰ ਇਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀ ਅਤੇ ਰਹਿਣ-ਸਹਿਣ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮੁਕਾਬਲੇ ਵਾਲੇ ਇਮਤਿਹਾਨਾਂ ਲਈ ਫੀਸ ਵੀ ਸੁਸਾਇਟੀ ਵਲੋਂ ਅਦਾ ਕੀਤੀ ਜਾਂਦੀ ਹੈ। ਸਕੂਲਾਂ ਵਿੱਚ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਾਉਣ ਲਈ ਪੂਰੇ ਕੈਂਪਸ ਵਿੱਚ ਢੁਕਵੀਂ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਨਿਯਮਿਤ ਪੜਾਈ ਤੋਂ ਇਲਾਵਾ ਇਨਾਂ ਸਕੂਲਾਂ ਵਿੱਚ ਜੇ.ਈ.ਈ., ਐਨ.ਈ.ਈ.ਟੀ., ਜੀ.ਐਲ.ਏ.ਟੀ.ਆਰ. ਆਦਿ ਦੇ ਮੁਕਾਬਲੇ ਵਾਲੇ ਇਮਤਿਹਾਨਾਂ ਵਾਸਤੇ ਵਿਦਿਆਰਥੀਆਂ ਨੂੰ ਤਿਆਰੀ ਵੀ ਕਰਵਾਈ ਜਾਂਦੀ ਹੈ। ਹੁਣ ਇਨਾਂ ਸਕੂਲਾਂ ਵਿੱਚ ਐਨ.ਡੀ.ਏ. ’ਚ ਜਾਣ ਵਾਲੇ ਚਾਹਵਾਣ ਵਿਦਿਆਰਥੀਆਂ ਨੂੰ ਸਿਖਲਾਈ ਵੀ ਦਿੱਤੀ ਜਾਂਦੀ ਹੈ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੋਦੀ ਸਾਬ੍ਹ ਦੀ ਵਾਹੋ-ਵਾਹੀ ਨਾ ਕਰਨ ‘ਤੇ ‘ਸੋਨੂੰ ਸੂਦ’ ਦੇ ਘਰ IT ਵਿਭਾਗ ਦੀ ਛਾਪੇਮਾਰੀ !

ਵਰਲਡ ਕੱਪ T-20 ਤੋਂ ਬਾਅਦ ਵਿਰਾਟ ਕੋਹਲੀ ਛੱਡ ਦੇਣਗੇ ਕਪਤਾਨੀ