ਮੰਡੀਆਂ ‘ਚੋਂ ਫਸਲ ਦੀ ਖਰੀਦ ਤੇ ਚੁਕਾਈ ਵਿੱਚ ਦੇਰੀ ਕਰਨ ਕਾਰਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਸਮੇਤ ਸੂਬਾ ਸਰਕਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਸੇ ਦੌਰਾਨ ਕਿਸਾਨਾਂ ਵੱਲੋਂ ਹਰਿਆਣਾ ਵਿੱਚ ਵੀ ਮੰਤਰੀਆਂ ਤੇ ਵਿਧਾਇਕਾਂ ਨੂੰ ਘੇਰਨ ਦੀ ਤਿਆਰੀ ਖਿੱਚੀ ਤਾਂ ਉਹਨਾਂ ਨੂੰ ਬੈਰੀਕੇਡ ਲਗਾ ਰੋਕਿਆ ਅਤੇ ਪਾਣੀ ਦੀਆਂ ਬੌਛਾੜਾਂ ਮਾਰੀਆਂ।
ਕਿਸਾਨ ਵਿੱਚ ਗੁੱਸਾ ਹੈ ਕਿ ਓਹਨਾ ਦੀ ਫਸਲ ਨੂੰ ਮੰਡੀਆਂ ਵਿਚੋਂ ਚੁੱਕਿਆ ਨਹੀਂ ਜਾ ਰਿਹਾ ਜਿਸ ਕਾਰਨ ਫਸਲ ਖਰਾਬ ਹੋ ਰਹੀ ਹੈ।
ਇਸੇ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਵਿੱਚ ਜ਼ੋਰਦਾਰ ਪ੍ਰਦਰਸ਼ਨ ਹੋਏ ਪਰ ਹਰਿਆਣਾ ਵਿੱਚ ਪ੍ਰਦਰਸ਼ਨ ਹਿੰਸਕ ਹੋ ਗਿਆ ਅਤੇ ਪੁਲਿਸ ਵੱਲੋਂ ਕਿਸਾਨਾਂ ਉੱਤੇ ਪਾਣੀ ਦੀਆਂ ਤੋਪਾਂ ਚਲਾਈਆਂ ਅਤੇ ਡੰਡੇ ਮਾਰੇ ਗਏ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ