ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਮੁੜ ਤੋਂ ਹਰ ਪਾਸਿਓਂ ਘੇਰਨ ਲਈ ਤਿਆਰੀ ਕੱਸ ਲਈ ਹੈ। ਮਾਨਸੂਨ ਇਜਲਾਸ ਚੱਲ ਰਿਹਾ ਹੈ ਅਤੇ ਹਰ ਰੋਜ 200 ਕਿਸਾਨਾਂ ਦਾ ਜੱਥਾ ਦਿੱਲੀ ਸੰਸਦ ਦੇ ਬਾਹਰ ਤੱਕ ਭੇਜਿਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਹੁਣ ਜੰਤਰ ਮੰਤਰ ‘ਤੇ ਜਾਣ ਦੀ ਵੀ ਤਿਆਰੀ ਕਰ ਲਈ ਹੈ। ਦਿੱਲੀ ਪੁਲਿਸ ਅਤੇ ਸੰਯੁਕਤ ਕਿਸਾਨ ਮੋਰਚਾ ਵਿਚਾਲੇ ਕਈ ਦਿਨਾਂ ਤੋਂ ਗਲਬਾਤ ਚੱਲ ਰਹੀ ਸੀ। ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਜੰਤਰ ਮੰਤਰ ‘ਤੇ ਧਰਨਾ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਪਰ ਕਿਸਾਨ ਪਿੱਛੇ ਨਹੀਂ ਹਟੇ।
ਲਗਾਤਾਰ ਹੁੰਦੀ ਗਲਬਾਤ ਤੋਂ ਬਾਅਦ ਸੂਤਰਾਂ ਦੀ ਗੱਲ ਮੰਨੀਏ ਤਾਂ ਬੁਧਵਾਰ ਨੂੰ ਨਤੀਜਾ ਕਿਸਾਨਾਂ ਦੇ ਹੱਕ ਵਿੱਚ ਆਇਆ। ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਜੰਤਰ ਮੰਤਰ ‘ਤੇ ਧਰਨਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਕਿਸਾਨ 11:30 ਵਜੇ ਧਰਨਾ ਦੇਣ ਪਹੁੰਚਣਗੇ ਪਰ ਸ਼ਰਤਾਂ ਦੇ ਅਧਾਰ ਉੱਤੇ ਫੈਸਲਾ ਲਿਆ ਗਿਆ ਹੈ। ਦਿੱਲੀ ਪੁਲਿਸ ਦੇ ਅਧਿਕਾਰੀਆਂ ਵੱਲੋਂ ਜੰਤਰ ਮੰਤਰ ਦਾ ਦੌਰਾ ਵੀ ਕੀਤਾ ਗਿਆ ਪਰ ਫਿਲਹਾਲ ਕੋਈ ਵੀ ਲਿਖਤੀ ਭਰੋਸਾ ਅਤੇ ਮਨਜੂਰੀ ਨਹੀਂ ਦਿੱਤਾ ਗਿਆ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ