ਕਿਸਾਨਾਂ ਨੇ 26 ਜਨਵਰੀ ਨੂੰ ਕਿਸਾਨ ਪਰੇਡ ਕਰਨ ਦਾ ਕੀਤਾ ਐਲਾਨ ਪੜ੍ਹੋ ਹੋਰ ਕੀ ਕਿਹਾ…

ਨਵੀਂ ਦਿੱਲੀ, 17 ਜਨਵਰੀ 2021 – ਕਿਸਾਨਾਂ ਵੱਲੋਂ ਅੱਜ ਸਿੰਘੂ ਬਾਰਡਰ ‘ਤੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ 26 ਜਨਵਰੀ ਨੂੰ ਟ੍ਰੈਕਟਰ ਪਰੇਡ ਕੀਤੀ ਜਾਵੇਗੀ ਅਤੇ ਜੋ ਕਿ ਬਿਲਕੁਲ ਸ਼ਾਂਤਪੂਰ ਰਹੇਗੀ। ਇਹ ਪਰੇਡ ਦਿੱਲੀ ਦੇ ਰਿੰਗ ਰੋਡ ‘ਤੇ ਕੀਤੀ ਜਾਵੇਗੀ।

ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਆਸ ਕਰਦੇ ਹਾਂ ਕਿ ਦਿੱਲੀ ਅਤੇ ਹਰਿਆਣਾ ਪੁਲਿਸ ਕਿਸਾਨਾਂ ਨੂੰ ਸਹਾਇਤਾ ਕਰੇਗੀ ਅਤੇ 26 ਜਨਵਰੀ ਦੀ ਸਰਕਾਰੀ ਪਰੇਡ ‘ਚ ਕੋਈ ਵੀ ਰੁਕਾਵਟ ਨਹੀਂ ਪਾਈ ਜਾਵੇਗੀ ਅਤੇ ਹਰ ਵਾਹਨ ਤੇ ਰਾਸ਼ਟਰੀ ਝੰਡਾ ਹੋਵੇਗਾ ਨਾਲ ਹੀ ਕਿਹਾ ਹੈ ਕਿ ਕਿਸੇ ਵੀ ਸਿਆਸੀ ਪਾਰਟੀ ਦਾ ਝੰਡਾ ਨਹੀਂ ਹੋਵੇਗਾ।

ਨਾਲ ਹੀ ਕਿਸਾਨਾਂ ਨੇ ਕਿਹਾ ਕਿ ਸਰਕਾਰ NIA ਦਾ ਸਹਾਰਾ ਲੈ ਪ੍ਰੇਸ਼ਾਨ ਕਰ ਰਹੀ ਹੈ ਅਤੇ ਕਿਸਾਨ ਅੰਦੋਲਨ ਨੂੰ ਪ੍ਰਭਾਵਿਤ ਕਰਨ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ ਅਤੇ ਸਹਾਇਤਾ ਕਰਨ ਵਾਲ਼ਿਆਂ ਨੂੰ ਨੋਟਿਸ ਭੇਜੇ ਜਾ ਰਹੇ ਹਨ। ਪ੍ਰੈਸ ਕਾਨਫਰੰਸ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਹੁਣ ਤੱਕ 121 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਸਰਕਾਰ ਬਿਲਕੁਲ ਵੀ ਗੰਭੀਰ ਨਹੀਂ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨਾਂ ਦੇ ਹੱਕ ‘ਚ ਵਿਰੋਧੀ ਸਿਆਸੀ ਲੀਡਰਾਂ ਦੀ ਕਿਸਾਨਾਂ ਨਾਲ ਮੀਟਿੰਗ, ਪੜ੍ਹੋ ਕੀ ਲਿਆ ਫੈਸਲਾ…

ਸੁਖਜਿੰਦਰ ਰੰਧਾਵਾ ਨੇ ਕਿਸਾਨਾਂ ਨੂੰ ਐਨ.ਆਈ.ਏ. ਦੇ ਨੋਟਿਸ ਭੇਜੇ ਜਾਣ ਲਈ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸੇਧਿਆ