ਕਿਸਾਨਾਂ ਦੀ ਕਰਨਾਲ ਪ੍ਰਸ਼ਾਸਨ ਨਾਲ ਮੁਲਾਕਾਤ ਹੋਈ ਤਾਂ ਇਸਦਾ ਨਤੀਜਾ ਸਾਰਥਕ ਨਹੀਂ ਨਿਕਲਿਆ। ਕਰਨਾਲ ਪ੍ਰਸ਼ਾਸਨ ਵੱਲੋਂ ਕਿਸਾਨ ਆਗੂ ਰਾਕੇਸ਼ ਟਿਕੈਤ ਸਮੇਤ ਹੋਰ ਕਈ ਕਿਸਾਨਾ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ। ਕਿਸਾਨਾਂ ਵੱਲੋਂ ਕਰਨਾਲ ਵਿੱਚ ਮਹਾਂ ਪੰਚਾਇਤ ਕੀਤੀ ਜਾਣੀ ਸੀ ਪਰ ਪ੍ਰਸ਼ਾਸਨ ਨੇ ਧਾਰਾ 144 ਲਗਾ ਦਿੱਤੀ। ਕਰਨਾਲ ਪ੍ਰਸ਼ਾਸਨ ਵੱਲੋਂ 28 ਅਗਸਤ ਨੂੰ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹਨਾਂ ਕਿਸਾਨਾਂ ਨੂੰ ਰਿਹਾ ਕਰਵਾਉਣ ਲਈ ਕਿਸਾਨ ਇਕੱਠੇ ਹੋ ਰਹੇ ਸਨ। ਪਰ ਪ੍ਰਸ਼ਾਸਨ ਨੇ ਮਾਮਲਾ ਸੰਭਾਲਣ ਦੀ ਬਜਾਇ ਵੱਡੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ।

28 ਅਗਸਤ ਨੂੰ ਪ੍ਰਸ਼ਾਸਨ ਵੱਲੋਂ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ ਸੀ। ਜਿਸ ਦੇ ਇਲਮ ਵਿੱਚ ਕਿਸਾਨਾਂ ਨੇ 11 ਮੈਂਬਰੀ ਕਮੇਟੀ ਬਣਾਈ ਜਿਸ ਵਿੱਚ ਰਾਕੇਸ਼ ਟਿਕੈਤ, ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚਢੂਨੀ, ਡਾ. ਦਰਸ਼ਨ ਪਾਲ, ਰਾਮਪਾਲ ਚਹਿਲ, ਅਜੇ ਰਾਣਾ, ਸੁਖਵਿੰਦਰ ਸਿੰਘ, ਯੋਗੇਂਦਰ ਯਾਦਵ, ਕਾਮਰੇਡ ਇੰਦਰਜੀਤ ਸਿੰਘ, ਸੁਰੇਸ਼ ਗੋਤ ਅਤੇ ਵਿਕਾਸ ਸਿਸਰ ਨੂੰ ਸ਼ਾਮਲ ਕੀਤਾ ਗਿਆ ਸੀ। ਇਹ ਕਿਸਾਨ ਆਗੂ ਕਰਨਾਲ ਪ੍ਰਸ਼ਾਸਨ ਨਾਲ ਗੱਲ ਕਰਨ ਲਈ ਗਏ ਸਨ ਪਰ ਨਤੀਜਾ ਸਾਰਥਕ ਨਹੀਂ ਨਿਕਲਿਆ।

ਇਸ ਤੋਂ ਬਾਅਦ ਕਿਸਾਨਾਂ ਨੇ ਕਰਨਾਲ ਦੇ ਮਿੰਨੀ ਸਕੱਤਰੇਤ ਵੱਲ ਨੂੰ ਕੂਚ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਸੇ ਦੌਰਾਨ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਿਆ ਅਤੇ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਕੁਝ ਸਮੇਂ ਬਾਅਦ ਕਿਸਾਨ ਆਗੂਆਂ ਨੂੰ ਛੱਡ ਦਿੱਤਾ ਗਿਆ। ਕਿਸਾਨਾਂ ਵੱਲੋਂ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਮਹਾਂਪੰਚਾਇਤ ਸੱਦੀ ਸੀ ਜਿਸ ਵਿੱਚ ਲੱਖਾਂ ਕਿਸਾਨ ਇਕੱਠੇ ਹੋਏ ਅਤੇ ਇਹ ਇਕੱਠ ਬੜੇ ਤਰੀਕੇ ਨਾਲ ਸੰਭਾਲਿਆ ਗਿਆ। ਕਿਸਾਨਾਂ ਨੇ ਕਰਨਾਲ ਵੱਲ ਵਧਣਾ ਸ਼ੁਰੂ ਕੀਤਾ ਤਾਂ ਪ੍ਰਸ਼ਾਸਨ ਨੇ ਫਰੋਸ ਲਗਾ ਕੇ ਰਸਤੇ ਬੰਦ ਕਰ ਦਿੱਤੇ। ਹੁਣ ਦੇਖਣਾ ਹੋਵੇਗਾ ਕਿ ਹਰਿਆਣਾ ਸਰਕਾਰ ਅਤੇ ਕਿਸਾਨਾਂ ਵਿੱਚ ਕੀ ਸਮਝੌਤਾ ਹੁੰਦਾ ਹੈ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ
