ਨਵੀਂ ਦਿੱਲੀ, 23 ਜਨਵਰੀ 2021 – ਕਿਸਾਨਾਂ ਅਤੇ ਪੁਲਿਸ ਵਿਚਾਲੇ ਦਿੱਲੀ ‘ਚ 26 ਜਨਵਰੀ ਨੂੰ ਟ੍ਰੈਕਰ ਪਰੇਡ ਕਰਨ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਦਿੱਲੀ ‘ਚ ਕਿਸਾਨਾਂ ਵੱਲੋਂ ਇਹ ਪਰੇਡ 5 ਵੱਖ-ਵੱਖ ਰੂਟਾਂ ‘ਤੇ ਕੀਤੀ ਜਾਵੇਗੀ। ਇਹ ਪਰੇਡ 100 ਕਿਲੋਮੀਟਰ ਤੋਂ ਵੀ ਜ਼ਿਆਦਾ ਹੋਵੇਗੀ। ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਪਰੇਡ ਲਈ ਸਾਰੇ ਹੀ ਬੈਰੀਕੇਡ ਹਟਾਉਣ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਕਿਸਾਨ ਪਰੇਡ ਕਰਕੇ ਵਾਪਿਸ ਆਪਣੇ ਠਿਕਾਣਿਆਂ ‘ਤੇ ਆ ਜਾਣਗੇ। ਕਿਸਾਨ ਜਥੇਬੰਦੀਆਂ ਵੱਲੋਂ ਕਿਹਾ ਗਿਆ ਹੈ ਕਿ ਇਹ ਪਰੇਡ ਸ਼ਾਂਤਮਈ ਹੋਵੇਗੀ।
ਜਥੇਬੰਦੀਆਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸ਼ਾਂਤਮਈ ਰਹਿ ਕੇ ਇਸ ਪਰੇਡ ‘ਚ ਸ਼ਾਮਿਲ ਹੋਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਤੋਂ ਬਚਿਆ ਜਾ ਸਕੇ। ਹਰੇਕ ਟ੍ਰੈਕਟ ‘ਤੇ ਤਰੰਗਾ ਝੰਡਾ ਅਤੇ ਕਿਸਾਨੀ ਝੰਡਾ ਹੋਵੇਗਾ। ਕਿਸਾਨਾਂ ਵੱਲੋਂ ਕਿਹਾ ਗਿਆ ਹੈ ਕਿ ਬਾਕੀ ਦੇ ਰੂਟਾਂ ਦਾ ਐਲਾਨ ਵੀ ਜਲਦ ਹੀ ਕਰ ਦਿੱਤਾ ਜਾਵੇਗਾ।