ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਟਾਲਾ ਦੀ ਸਜ਼ਾ ਪੂਰੀ, ਹੋਣਗੇ ਜੇਲ੍ਹ ਤੋਂ ਰਿਹਾਅ

ਚੰਡੀਗੜ੍ਹ, 23 ਜੂਨ 2021 – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮਪ੍ਰਕਾਸ਼ ਚੌਟਾਲਾ ਹੁਣ ਜੇਲ੍ਹ ਤੋਂ ਰਿਹਾ ਹੋਣ ਜਾ ਰਹੇ ਹਨ। ਓਮ ਪ੍ਰਕਾਸ਼ ਚੌਟਾਲਾ ਅਧਿਆਪਕ ਭਰਤੀ ਘੁਟਾਲੇ ਵਿੱਚ 10 ਸਾਲ ਦੀ ਸਜ਼ਾ ਕੱਟ ਰਹੇ ਸਨ। ਮਿਲੀ ਜਾਣਕਾਰੀ ਅਨੁਸਾਰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਓਮ ਪ੍ਰਕਾਸ਼ ਚੌਟਾਲਾ ਦੇ ਵਕੀਲ ਨੂੰ ਉਸਦੀ ਰਿਹਾਈ ਬਾਰੇ ਸੂਚਿਤ ਕਰ ਦਿੱਤਾ ਹੈ ਅਤੇ ਇਸ ਸਬੰਧੀ ਕਾਗਜ਼ੀ ਕਾਰਵਾਈ ਕਰਨ ਲਈ ਕਿਹਾ ਹੈ। ਕਾਗਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਓਮ ਪ੍ਰਕਾਸ਼ ਚੌਟਾਲਾ ਨੂੰ ਜੇਲ੍ਹ ਤੋਂ ਰਿਹਾ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਸਾਲ 2018 ਵਿੱਚ ਇੱਕ ਨਵਾਂ ਨਿਯਮ ਲਾਗੂ ਕੀਤਾ ਸੀ, ਜਿਸ ਵਿੱਚ 60 ਸਾਲ ਤੋਂ ਵੱਧ ਉਮਰ ਦੇ ਮਰਦ ਕੈਦੀ, ਜਿਨ੍ਹਾਂ ਨੇ ਆਪਣੀ ਅੱਧੀ ਸਜ਼ਾ ਕੱਟੀ ਹੈ, ਨੂੰ ਵਿਸ਼ੇਸ਼ ਮਾਫੀ ਸਕੀਮ ਤਹਿਤ ਰਿਹਾ ਕੀਤਾ ਜਾਵੇਗਾ। ਓਮ ਪ੍ਰਕਾਸ਼ ਚੌਟਾਲਾ ਦੀ ਉਮਰ 86 ਸਾਲ ਹੈ ਅਤੇ ਉਸਨੇ ਆਪਣੀ 7 ਸਾਲ ਦੀ ਸਜ਼ਾ ਕੱਟ ਲਈ ਹੈ ਜੋ ਕਿ ਅੱਧੀ ਸਜਾ ਤੋਂ ਵੀ ਵੱਧ ਬਣਦੀ ਹੈ। ਹੁਣ ਉਨ੍ਹਾਂ ਨੂੰ ਇਸ ਵਿਸ਼ੇਸ਼ ਛੂਟ ਦੇ ਤਹਿਤ ਰਿਹਾ ਕੀਤਾ ਜਾਵੇਗਾ। ਓਮ ਪ੍ਰਕਾਸ਼ ਚੌਟਾਲਾ ਵੀ ਸਜ਼ਾ ਦੇ ਦੌਰਾਨ ਕਈ ਵਾਰ ਪੈਰੋਲ ‘ਤੇ ਆ ਚੁੱਕੇ ਹਨ।

ਕੀ ਹੈ ਅਧਿਆਪਕ ਭਰਤੀ ਘੁਟਾਲਾ ?
ਫਰਵਰੀ 2013 ਵਿਚ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਅਤੇ ਉਨ੍ਹਾਂ ਦੇ ਵਿਧਾਇਕ ਪੁੱਤਰ ਅਜੇ ਚੌਟਾਲਾ ਨੂੰ ਅਤੇ ਤਿੰਨ ਹੋਰ ਸਰਕਾਰੀ ਅਧਿਕਾਰੀਆਂ ਨੂੰ ਵਿਸ਼ੇਸ਼ ਸੀ.ਬੀ.ਆਈ. ਦੀ ਅਦਾਲਤ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਦਿਆਂ ਰਾਜ ਵਿਚ 3,000 ਤੋਂ ਵੱਧ ਅਧਿਆਪਕਾਂ ਦੀ ਗੈਰਕਨੂੰਨੀ ਤੌਰ ‘ਤੇ ਭਰਤੀ ਕਰਨ ਲਈ 10 ਸਾਲ ਦੀ ਸਜ਼ਾ ਸੁਣਾਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਮਰੀਕਾ ਨੇ ਮੈਕਸੀਕੋ ਅਤੇ ਕੈਨੇਡਾ ਨਾਲ ਲਗਦੀਆਂ ਸਰਹੱਦਾਂ ਇੱਕ ਹੋਰ ਮਹੀਨੇ ਲਈ ਕੀਤੀਆਂ ਬੰਦ

ਹੀਰੋ ਆਪਣੇ ਮੋਟਰਸਾਈਕਲ ਅਤੇ ਸਕੂਟਰ ਕਰੇਗੀ ਮਹਿੰਗੇ, ਜਾਣੋ ਕਾਰਨ…