ਚੰਡੀਗੜ੍ਹ, 13 ਅਪ੍ਰੈਲ 2021 – ਵਿਸਾਖੀ ਦੇ ਦਿਹਾੜੇ ‘ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤਲਵੰਡੀ ਸਾਬੋ ਵਿਖੇ ਤਨਮਸਤਕ ਹੋਣ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਵਲੋਂ 2022 ਵਿਧਾਨ ਸਭਾ ਚੋਣਾਂ ਲਈ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤਲਵੰਡੀ ਸਾਬੋ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਉਹ ਇਸ ਹਲਕੇ ਤੋਂ ਕਰੀਬ 4 ਵਾਰ ਐਮ ਐਲ ਏ ਰਹਿ ਚੁੱਕੇ ਹਨ ਅਤੇ ਪਿਛਲੀ ਵਾਰ ਉਹ ਆਪ ਆਗੂ ਬਲਜਿੰਦਰ ਕੌਰ ਕੋਲੋਂ ਹਰ ਗਏ ਸਨ।