ਅੰਮ੍ਰਿਤਸਰ, 16 ਮਈ 2021 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਦੇਹਾਂਤ 16 ਮਈ ਸ਼ਾਮ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋਇਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਖ਼ਾਲਸਾ ਵਧੀਕ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਵੱਖ ਵੱਖ ਧਾਰਮਿਕ ਤੇ ਸਿਆਸੀ ਹਸਤੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 17 ਮਈ ਸੋਮਵਾਰ ਨੂੰ ਬਾਅਦ ਦੁਪਹਿਰ 2 ਵਜੇ ਅੰਮ੍ਰਿਤਸਰ ਵਿਖੇ ਹੋਵੇਗਾ।