ਨਵੀਂ ਦਿੱਲੀ, 30 ਜਨਵਰੀ 2021 – ਸੰਸਦ ਦੇ ਬਜਟ ਇਜਲਾਸ ਸਬੰਧੀ ਹੋਈ ਸਰਬ ਪਾਰਟੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕਿਹਾ ਹੈ ਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਦਾ ਰਾਹ ਅਜੇ ਵੀ ਖੁੱਲ੍ਹਾ ਹੈ।
ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਖੇਤੀ ਮੰਤਰੀ ਨਰਿੰਦਰ ਤੋਮਰ ਦੀ ਗੱਲਬਾਤ ਨੂੰ ਦੁਹਰਾਉਣਾ ਚਾਹੁੰਦੇ ਹਨ ਕਿ ਬੇਸ਼ੱਕ ਸਰਕਾਰ ਅਤੇ ਕਿਸਾਨ ਕਿਸੇ ਵੀ ਆਮ ਸਹਿਮਤੀ ‘ਤੇ ਨਹੀਂ ਪਹੁੰਚੇ ਹਨ ਪਰ ਸਰਕਾਰ ਆਪਣੇ ਪਹਿਲੇ ਵਾਲੇ ਪ੍ਰਸਤਾਵ ‘ਤੇ ਕਾਇਮ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੇਂਦਰੀ ਮੰਤਰੀ ਤੋਮਰ ਨੇ ਕਿਹਾ ਸੀ ਕਿ ਉਹ ਕਿਸਾਨਾਂ ਤੋਂ ਸਿਰਫ਼ ਇਕ ਫ਼ੋਨ ਕਾਲ ਦੀ ਦੂਰੀ ‘ਤੇ ਹਨ। ਜਦੋਂ ਵੀ ਕਿਸਾਨ ਉਨ੍ਹਾਂ ਨੂੰ ਕਾਲ ਕਰਨਗੇ, ਉਹ ਗੱਲਬਾਤ ਲਈ ਤਿਆਰ ਹਨ।
22 ਜਨਵਰੀ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਦੇ 10 ਵੇਂ ਦੌਰ ਦੌਰਾਨ, ਸਰਕਾਰ ਨੇ ਡੇਢ ਸਾਲ ਲਈ ਨਵੇਂ ਕਾਨੂੰਨਾਂ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਦਿੱਤਾ ਸੀ ਅਤੇ ਐਕਟ ਉੱਤੇ ਵਿਚਾਰ ਵਟਾਂਦਰੇ ਲਈ ਇੱਕ ਸਾਂਝੀ ਕਮੇਟੀ ਗਠਿਤ ਕਰਨ ਦਾ ਪ੍ਰਸਤਾਵ ਵੀ ਦਿੱਤਾ, ਜਿਸਨੂੰ ਕਿ ਕਿਸਾਨਾਂ ਵੱਲੋਂ ਰੱਦ ਕਰ ਦਿੱਤਾ ਗਿਆ ਸੀ।