ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਮਾਮਲੇ ਵਿੱਚ ਪੰਜਾਬ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ। ਗੁਰਦਾਸ ਮਾਨ ਨੂੰ ਅਗਾਊਂ ਜਮਾਨਤ ਦੇ ਦਿੱਤੀ ਗਈ ਹੈ ਜਿਸ ਨੂੰ ਜਲੰਧਰ ਸੈਸ਼ਨ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਗੁਰਦਾਸ ਮਾਨ ਨੇ ਨਕੋਦਰ ਡੇਰੇ ਦੇ ਸੰਚਾਲਕ ਨੂੰ ਸਿੱਖ ਧਰਮ ਦੇ ਤੀਸਰੇ ਗੁਰੂ ਸਾਹਿਬ ਦੀ ਪੀੜੀ ਵਜੋਂ ਦੱਸਿਆ ਸੀ, ਉਹ ਸੰਚਾਲਕ ਜੋ ਤੰਬਾਕੂ ਦਾ ਸੇਵਨ ਕਰਦਾ ਹੈ। ਗੁਰਦਾਸ ਮਾਨ ਖਿਲਾਫ਼ 295-ਏ ਧਾਰਾ ਲਗਾਈ ਗਈ ਸੀ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ