ਲੁਧਿਆਣਾ, 30 ਮਾਰਚ 2021 – ਪੂਰੇ ਉੱਤਰ ਭਾਰਤ ਵਿੱਚ ਲਗਾਤਾਰ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ, ਜੇਕਰ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਪੰਜਾਬ ਦੇ ਵਿੱਚ ਵੀ ਦਿਨ ਦਾ ਪਾਰਾ 30 ਡਿਗਰੀ ਤੋਂ ਪਾਰ ਚਲਾ ਗਿਆ ਹੈ ਅਤੇ ਰਾਤ ਦੇ ਪਾਰੇ ਵਿਚ ਵੀ ਇਜ਼ਾਫਾ ਹੋਇਆ ਹੈ ਜਿਸ ਕਰਕੇ ਲੋਕਾਂ ਨੂੰ ਵੱਧ ਗਰਮੀ ਮਹਿਸੂਸ ਹੋ ਰਹੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ ਪ੍ਰਭਜੋਤ ਕੌਰ ਨੇ ਦੱਸਿਆ ਕਿ ਬੀਤੇ ਦਿਨੀਂ ਰਾਤ ਦਾ ਟੈਂਪਰੇਚਰ ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ ਵਿਚ ਲਗਾਏ ਗਏ ਮੌਸਮ ਆਬਜ਼ਰਵੇਟਰੀ ਵਿੱਚ ਰਾਤ ਦਾ ਪਾਰਾ ਲਗਪਗ 22.5 ਡਿਗਰੀ ਦੇ ਕਰੀਬ ਦੇਖਿਆ ਗਿਆ ਜੋ ਕਿ ਬੀਤੇ 50 ਸਾਲਾਂ ਦੇ ਵਿੱਚ ਕਦੇ ਵੀ ਇਨ੍ਹਾਂ ਮਾਰਚ ਮਹੀਨੇ ‘ਚ ਨਹੀਂ ਵਧਿਆ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ ਪ੍ਰਭਜੋਤ ਕੌਰ ਨੇ ਦੱਸਿਆ ਕਿ ਪੂਰੇ ਉੱਤਰ ਭਾਰਤ ਵਿੱਚ ਲਗਾਤਾਰ ਗਰਮੀ ਵੱਧਦੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਜੇਕਰ ਆਉਂਦੇ ਮਹੀਨੇ ਦੀ ਗੱਲ ਕੀਤੀ ਜਾਵੇ ਤਾਂ ਆਉਂਦੇ ਮਹੀਨੇ ਦੇ ਵਿੱਚ ਵੀ ਹਵਾਵਾਂ ਚੱਲਣ ਦੀ ਉਮੀਦ ਹੈ ਅਤੇ ਇਸ ਨਾਲ ਪਾਰਾ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਫ਼ਿਲਹਾਲ ਆਉਂਦੇ ਦਿਨਾਂ ਦੇ ਵਿੱਚ ਵੀ ਬਾਰਿਸ਼ ਇਸ ਦੀ ਕੋਈ ਉਮੀਦ ਨਹੀਂ ਹੈ। ਇਸ ਕਰਕੇ ਲੋਕਾਂ ਨੂੰ ਗਰਮੀ ਦਾ ਫਿਲਹਾਲ ਸਾਹਮਣਾ ਕਰਨਾ ਪਵੇਗਾ।