ਸ੍ਰੀ ਮੁਕਤਸਰ ਸਾਹਿਬ, 19 ਮਾਰਚ 2021 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕੋਰੋਨਾ ਪਾਜ਼ੀਟਿਵ ਹੋਣ ਸਬੰਧੀ ਸ਼ੋਸ਼ਲ ਮੀਡੀਆ ਤੇ ਚੱਲ ਰਹੀ ਜਾਣਕਾਰੀ ਨੂੰ ਗਲਤ ਦੱਸਦੇ ਹੋਏ ਓ.ਐਸ.ਡੀ. ਗੁਰਚਰਨ ਸਿੰਘ ਸਿੱਧੂ ਨੇ ਦੱਸਿਆ ਕਿ ਵੱਡੇ ਬਾਦਲ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ਅਤੇ ਉਹ ਬਚਾਅ ਲਈ ਦਿੱਲੀ ਰਿਹਾਇਸ਼ ਵਿਖੇ ਚਲੇ ਗਏ ਸਨ। ਬਾਦਲ ਬਿਲਕੁਲ ਤੰਦਰੁਸਤ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਅਫ਼ਵਾਹਾਂ ‘ਤੇ ਯਕੀਨ ਨਾ ਕੀਤਾ ਜਾਵੇ।
ਇਸ ਤੋਂ ਬਿਨਾਂ ਅਕਾਲੀ ਦਲ ਵੱਲੋਂ ਵੀ ਇਹੋ ਜਿਹੀਆਂ ਖ਼ਬਰਾਂ ਤੇ ਯਕੀਨ ਨਾ ਕਰਨ ਦੀ ਗੱਲ ਕਹੀ ਹੈ ਅਤੇ ਦਲਜੀਤ ਸਿੰਘ ਚੀਮਾ ਨੇ ਲੰਘੀ 17 ਮਾਰਚ ਦੀ ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਸਾਂਝੀ ਕੀਤੀ ਹੈ ਜਿਸ ਵਿਚ ਵੱਡੇ ਬਾਦਲ ਦੀ ਰਿਪੋਰਟ ਨੈਗੇਟਿਵ ਹੈ।