ਕੈਦੀ ਚਲਾਉਣਗੇ ਹੁਣ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰਿਟੇਲ ਆਊਟਲੇਟ

ਪੰਜਾਬ ਸਰਕਾਰ, ਪੰਜਾਬ ਪੁਲਿਸ ਅਤੇ ਜੇਲ੍ਹ ਵਿਭਾਗ ਵੱਲੋਂ ਕੈਦੀਆਂ ਦੀ ਬੇਹਤਰੀ ਲਈ ਨਵੇਂ ਅਤੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਕੈਦੀਆਂ ਨੂੰ ਨਵੀਂ ਜ਼ਿੰਦਗੀ ਮਿਲੇ ਇਸ ਲਈ ਕੈਦੀਆਂ ਦੇ ਸੁਧਾਰ ਦੇ ਉਦੇਸ਼ ਨਾਲ ਪੰਜਾਬ ਜੇਲ੍ਹ ਵਿਕਾਸ ਬੋਰਡ (ਪੀ.ਪੀ.ਡੀ.ਬੀ.) ਵੱਲੋਂ ਇੰਡੀਅਨ ਆਇਲ (ਆਈ.ਓ.ਸੀ.ਐਲ.) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ (ਬੀ.ਪੀ.ਸੀ.ਐਲ.) ਨਾਲ 12 ਰਿਟੇਲ ਆਊਟਲੇਟ (ਆਰ.ਓ.) ਖੋਲ੍ਹਣ ਲਈ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹਨਾਂ ਰਿਟੇਲ ਆਊਟਲੇਟਾਂ ਦਾ ਪ੍ਰਬੰਧ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਵੱਲੋਂ ਕੀਤਾ ਜਾਵੇਗਾ।

ਇਹ ਸਮਝੌਤਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਤਤਕਾਲ ਪ੍ਰਵਾਨਗੀ ਉਪਰੰਤ ਸਹੀਬੱਧ ਕੀਤਾ ਗਿਆ ਹੈ। ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਆਈ.ਓ.ਸੀ.ਐਲ. ਅਤੇ ਬੀ.ਪੀ.ਸੀ.ਐਲ. ਨਾਲ ਸਮਝੌਤਿਆਂ ਦੇ ਲਾਗੂਕਰਨ ਅਤੇ ਇਸ ਉਪਰੰਤ ਸਬੰਧਤ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਲੀਜ਼ ਡੀਡਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹਨਾਂ 12 ਰਿਟੇਲ ਆਊਟਲੇਟਾਂ ਵਿੱਚੋਂ 11 ਇੰਡੀਅਨ ਆਇਲ ਵੱਲੋਂ ਅਤੇ ਇੱਕ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਵੱਲੋਂ ਖੋਲ੍ਹਿਆ ਜਾਵੇਗਾ।

ਇਹ ਸਮਝੌਤਾ ਪੰਜਾਬ ਜੇਲ੍ਹ ਵਿਕਾਸ ਬੋਰਡ ਵੱਲੋਂ ਬੋਰਡ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਕਮ ਮੈਂਬਰ ਸਕੱਤਰ ਪ੍ਰਵੀਨ ਕੁਮਾਰ ਸਿਨਹਾ ਵੱਲੋਂ ਜਦਕਿ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋ ਅਮਰਿੰਦਰ ਕੁਮਾਰ ਵੱਲੋਂ ਸਹੀਬੱਧ ਕੀਤਾ ਗਿਆ। ਇਹ ਸਮਝੌਤਾ ਪ੍ਰਮੁੱਖ ਸਕੱਤਰ (ਜੇਲ੍ਹਾਂ) ਡੀ.ਕੇ. ਤਿਵਾੜੀ, ਇੰਡੀਅਨ ਆਇਲ ਦੇ ਕਾਰਜਕਾਰੀ ਡਾਇਰੈਕਟਰ ਸੁਜੋਏ ਚੌਧਰੀ, ਆਈ.ਜੀ. (ਜੇਲ੍ਹਾਂ) ਰੂਪ ਕੁਮਾਰ ਅਰੋੜਾ ਅਤੇ ਡੀ.ਆਈ.ਜੀਜ਼, ਐਸ.ਐਸ. ਸੈਣੀ ਅਤੇ ਅਮਨੀਤ ਕੌਂਡਲ ਦੀ ਮੌਜੂਦਗੀ ਵਿੱਚ ਸਹੀਬੱਧ ਕੀਤਾ ਗਿਆ।

ਇਸ ਸਮਝੌਤਾ ਦੇ ਦਿਨ ਨੂੰ ਯਾਦਗਾਰ ਦੱਸਦਿਆਂ ਏ.ਡੀ.ਜੀ.ਪੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਸੁਧਾਰਵਾਦੀ ਨੀਤੀਆਂ ਦਾ ਹਿੱਸਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜੇਲਾਂ ਵਿੱਚ ਬੰਦ ਕੈਦੀ ਜੋ ਮੁੜ ਲੀਹਾਂ ‘ਤੇ ਆਉਣਾ ਚਾਹੁੰਦੇ ਹਨ, ਨੂੰ ਲੋੜੀਂਦੇ ਮੌਕੇ ਦਿੱਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਰਿਟੇਲ ਆਊਟਲੈੱਟ ਜੇਲ੍ਹ ਵਿਕਾਸ ਬੋਰਡ ਵੱਲੋਂ ਚਲਾਏ ਜਾਣਗੇ ਅਤੇ ਇਨ੍ਹਾਂ ਦਾ ਪ੍ਰਬੰਧਨ ਜੇਲ੍ਹਾਂ ਦੇ ਸਟਾਫ਼ ਦੇ ਨਾਲ-ਨਾਲ ਕੈਦੀਆਂ ਵੱਲੋਂ ਵੀ ਕੀਤਾ ਜਾਵੇਗਾ।

ਸਿਨਹਾ ਨੇ ਕਿਹਾ ਕਿ ਰਿਟੇਲ ਆਉਟਲੈਟਾਂ ਦੇ ਸੰਚਾਲਨ ਨਾਲ ਬੋਰਡ ਲਈ ਮਾਲੀਆ ਪੈਦਾ ਹੋਵੇਗਾ ਅਤੇ ਕੈਦੀਆਂ ਨੂੰ ਹੁਨਰ ਵਿਕਾਸ, ਸੁਧਾਰ ਅਤੇ ਪੁਨਰਵਾਸ ਲਈ ਢੁਕਵੇਂ ਮੌਕੇ ਮੁਹੱਈਆ ਹੋਣਗੇ। ਉਹਨਾਂ ਕਿਹਾ, “ਇਹ ਪ੍ਰੋਜੈਕਟ ਜੇਲ ਵਿਭਾਗ ਅਤੇ ਜੇਲ ਕੈਦੀਆਂ ਦੇ ਨਾਲ-ਨਾਲ ਆਈਲ ਮਾਰਕੀਟਿੰਗ ਕੰਪਨੀਆਂ ਲਈ ਵੀ ਲਾਹੇਵੰਦ ਹੋਵੇਗਾ ਕਿਉਂਕਿ ਉਨ੍ਹਾਂ ਸਾਰਿਆਂ ਨੂੰ ਇਸ ਦਾ ਲਾਭ ਮਿਲੇਗਾ।”

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ, ਉੱਪ ਮੁੱਖ ਮੰਤਰੀ ਤੇ ਪਾਰਟੀ ਪ੍ਰਧਾਨ ਨੂੰ ਆਪਣੀਆਂ ਜ਼ਿੰਮੇਵਾਰੀਆਂ ਹੀ ਨਹੀਂ ਪਤਾ, ਸਾਰੇ ਉਲਝੇ ਫਿਰਦੇ : ਕੈਪਟਨ

ਪੰਜਾਬ ਵਿੱਚ IELTS ਦੀ ਪੜ੍ਹਾਈ ਵੀ ਹੋਈ ਸਰਕਾਰੀ, ਪੜ੍ਹੋ ਕਿੱਥੋਂ ਤੇ ਕਿਵੇਂ ਕਰ ਸਕਦੇ ਹੋ IELTS !