ਜੇਲ੍ਹ ਵਾਰਡਰ ਅਤੇ ਮੈਟਰਨ ਦੇ ਪੇਪਰ ਦੀਆਂ ਤਿਆਰੀਆਂ ਮੁਕੰਮਲ, 2 ਲੱਖ ਤੋਂ ਜਿਆਦਾ ਨੇ ਕੀਤਾ ਅਪਲਾਈ

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਨੰ: 8 ਆਫ਼ 2021 ਰਾਹੀਂ ਜੇਲ੍ਹ ਵਿਭਾਗ ਵਿੱਚ ਜੇਲ੍ਹ ਵਾਰਡਰ ਦੀਆਂ 815 ਅਤੇ ਜੇਲ੍ਹ ਮੈਟਰਨ ਦੀਆਂ 32 (ਕੁੱਲ 847) ਅਸਾਮੀਆਂ ਲਈ ਸਫ਼ਲਤਾਪੂਰਵਕ ਬਿਨੈ ਕਰਨ ਵਾਲੇ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਮਿਤੀ 27 ਅਗਸਤ ਤੋਂ 29 ਅਗਸਤ 2021 ਤੱਕ ਲਈ ਜਾ ਰਹੀ ਹੈ, ਜਿਸ ਦੇ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਦਿੱਤੀ ਗਈ। ਉਹਨਾਂ ਅੱਗੇ ਦੱਸਿਆ ਹੈ ਕਿ ਜੇਲ੍ਹ ਵਾਰਡਰ ਅਤੇ ਜੇਲ੍ਹ ਮੈਟਰਨ ਲਈ ਤਕਰੀਬਨ 2 ਲੱਖ 32 ਹਜਾਰ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਗਿਆ ਹੈ।

ਇਹ ਪ੍ਰੀਖਿਆ ਚੰਡੀਗੜ੍ਹ ਅਤੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਲਈ ਜਾ ਰਹੀ ਹੈ, ਜਿਸ ਦੇ ਲਈ ਲਗਭਗ 150 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਲਿਖਤੀ ਪ੍ਰੀਖਿਆ ਲਈ ਐਡਮਿਟ ਕਾਰਡ, ਹਦਾਇਤਾਂ ਅਤੇ ਪ੍ਰੀਖਿਆ ਸਬੰਧੀ ਹੋਰ ਜਾਣਕਾਰੀ ਬੋਰਡ ਦੀ ਵੈਬਸਾਈਟ www.sssb.punjab.gov.in ‘ਤੇ ਉਪਲਬਧ ਕਰਵਾਈ ਗਈ ਹੈ, ਇਸ ਲਈ ਸਬੰਧਤ ਉਮੀਦਵਾਰ ਬੋਰਡ ਦੀ ਵੈਬਸਾਈਟ ਨੂੰ ਸਮੇਂ ਸਮੇਂ ਸਿਰ ਚੈੱਕ ਕਰਦੇ ਰਹਿਣ।

ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਗਿਣਤੀ ਨੂੰ ਮੁੱਖ ਰੱਖਦੇ ਹੋਏ ਇਹ ਪ੍ਰੀਖਿਆ ਮਲਟੀਸ਼ਿਫਟਜ ਵਿੱਚ ਤਿੰਨ ਦਿਨਾਂ ਵਿੱਚ ਰੱਖੀ ਗਈ ਹੈ, ਜਿਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਪੰਜਾਬ ਸਰਕਾਰ ਵਲੋਂ ਜਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਰਾਹੀਂ ਅਬਜਰਵਰ ਨਿਯੁਕਤ ਕੀਤੇ ਗਏ ਹਨ। ਸੁਰੱਖਿਆ ਪ੍ਰਬੰਧਾ ਜਿਲ੍ਹੇ ਦੇ ਐਸ.ਐਸ.ਪੀਜ਼ ਵੱਲੋਂ ਕੀਤੇ ਗਏ ਹਨ। ਇਸ ਤੋਂ ਇਲਾਵਾ ਚੇਅਰਮੈਨ ਜੀ ਵਲੋਂ ਇਹ ਵੀ ਦੱਸਿਆ ਗਿਆ ਕਿ ਲਿਖਤੀ ਪ੍ਰੀਖਿਆ ਉਪਰੰਤ ਯੋਗ ਪਾਏ ਜਾਣ ਵਾਲੇ ਉਮੀਦਾਵਰਾਂ ਦਾ ਸਰੀਰਕ ਯੋਗਤਾ ਟੈਸਟ ਲਿਆ ਜਾਵੇਗਾ। ਇਹ ਭਰਤੀ ਨਿਰੋਲ ਮੈਰਿਟ ਦੇ ਅਧਾਰ ਤੇ ਕੀਤੀ ਜਾਵੇਗੀ, ਇਸ ਲਈ ਉਮੀਦਵਾਰਾਂ ਗੈਰ ਸਮਾਜੀ ਤੱਤਾਂ ਦੇ ਝਾਂਸੇ ਵਿੱਚ ਨਾ ਆਉਣ ਅਤੇ ਪ੍ਰੀਖਿਆ ਦੀ ਤਿਆਰੀ ਲਈ ਡੱਟਵੀਂ ਮਿਹਨਤ ਕਰਨ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੰਨਾ ਮੁੱਲ 360 ਰੁਪਏ ਤੈਅ, ਮੁੱਖ ਮੰਤਰੀ ਨੂੰ ਮਨਾ ਲਿਆ ਹੁਣ ਮੁੜ ਤੋਂ ਪ੍ਰਧਾਨ ਮੰਤਰੀ ਵੱਲ ਨੂੰ ਧਿਆਨ

ਕੀ ਤੁਸੀਂ ਵੀ ਕਰਵਾਇਆ ਸਰਕਾਰੀ ਮੁਫਤ ਇਲਾਜ ! ਕੀ ਤੁਹਾਡਾ ਵੀ ਬਣਿਆ ਮੁਫ਼ਤ ਇਲਾਜ ਲਈ ਈ-ਕਾਰਡ !