ਲਾਲ ਕਿਲ੍ਹੇ ‘ਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਵਾਲੇ ਜੁਗਰਾਜ ਸਿੰਘ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 1 ਜੁਲਾਈ 2021 – ਦਿੱਲੀ ਲਾਲ ਕਿਲ੍ਹੇ ‘ਤੇ 26 ਜਨਵਰੀ ਨੂੰ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦੀ ਦਿੱਲੀ ਦੀ ਮਾਨਯੋਗ ਅਦਾਲਤ ਵਲੋਂ ਅਗਾਊਂ ਜ਼ਮਾਨਤ ਮਨਜ਼ੂਰ ਹੋਣ ਦੀ ਸੂਚਨਾ ਮਿਲੀ ਹੈ।

ਜੁਗਰਾਜ ਸਿੰਘ ਕੇਸ ਦਰਜ ਹੋਣ ਮਗਰੋਂ ਫਰਾਰ ਸੀ। ਪਿਛਲੇ ਦਿਨੀਂ ਹੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਸੀ। ਦਿੱਲੀ ਪੁਲਿਸ ਨੇ ਉਸ ਦੇ ਸਿਰ ਇੱਕ ਲੱਖ ਦਾ ਇਨਾਮ ਰੱਖਿਆ ਸੀ।

ਦਲ ਖ਼ਾਲਸਾ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਦੱਸਿਆ ਕਿ ਜੁਗਰਾਜ ਸਿੰਘ ਦੀ ਅਗਾਉਂ ਜ਼ਮਾਨਤ ਲਈ ਦਲ ਖ਼ਾਲਸਾ ਵਲੋਂ ਚਾਰਾਜੋਈ ਕੀਤੀ ਜਾ ਰਹੀ ਸੀ ਤੇ ਮਾਨਯੋਗ ਅਦਾਲਤ ਵਲੋਂ 20 ਜੁਲਾਈ ਤੱਕ ਦੀ ਜ਼ਮਾਨਤ ਮਨਜ਼ੂਰ ਕੀਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਫ਼ਗਾਨਿਸਤਾਨ ‘ਚ ਸਿੱਖਾਂ ’ਤੇ ਹੋਏ ਹਮਲੇ ਦੀ ਬੀਬੀ ਜਗੀਰ ਕੌਰ ਵਲੋਂ ਸਖ਼ਤ ਸ਼ਬਦਾਂ ‘ਚ ਨਿਖੇਧੀ

‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਜੈਕਟ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਪਹਿਲਾਂ ਵਾਂਗ ਡਿਊਟੀ ਨਿਭਾਉਣ ਦੇ ਨਿਰਦੇਸ਼