ਸਿਵਲ, ਮਕੈਨੀਕਲ ਅਤੇ ਆਰਕੀਟੈਕਚਰ ਦੀਆਂ 659 ਆਸਾਮੀਆਂ ਲਈ ਕਰੋ ਅਪਲਾਈ

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਦੀਆਂ ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਖਾਲੀ ਅਸਾਮੀਆਂ ਲਈ ਬਿਨੈ ਕਰਨ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਇਸ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਸਿੱਧੀ ਭਰਤੀ ਦੀਆਂ ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਖਾਲੀ ਅਸਾਮੀਆਂ ਲਈ ਯੋਗ ਉਮੀਦਵਾਰ ਮਿਤੀ 08.07.2021 ਤੋਂ 22.07.2021 ਸ਼ਾਮ 5.00 ਵਜੇ ਤੱਕ ਆਨਲਾਈਨ ਬਿਨੈ ਕਰ ਸਕਦੇ ਹਨ।

ਰਮਨ ਬਹਿਲ ਨੇ ਦੱਸਿਆ ਕਿ ਸਿੱਧੀ ਭਰਤੀ ਅਧੀਨ ਡਰਾਫਟਸਮੈਨ ਦੀਆਂ ਅਸਾਮੀਆਂ ਲਈ ਬੋਰਡ ਵੱਲੋਂ 15-01-2021 ਨੂੰ ਜਾਰੀ ਇਸ਼ਤਿਹਾਰ ਨੰਬਰ 2 ਆਫ 2021 ਰਾਹੀਂ ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 547 ਅਸਾਮੀਆਂ ਦੀ ਅਰਜੀਆਂ ਦੀ ਮੰਗ ਕੀਤੀ ਗਈ ਸੀ। ਇਹਨਾਂ ਅਸਾਮੀਆਂ ਦੀ ਭਰਤੀ ਸਬੰਧੀ ਉਚੇਰੀ ਯੋਗਤਾ ਰੱਖਣ ਵਾਲੇ ਕਈ ਉਮੀਦਵਾਰਾਂ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਵੱਖ-ਵੱਖ ਰਿੱਟ ਪਟੀਸ਼ਨਾਂ ਦਾਖਲ ਕਰਕੇ ਮੰਗ ਕੀਤੀ ਗਈ ਸੀ ਕਿ ਉਚੇਰੀ ਯੋਗਤਾ ਧਾਰਕ ਉਮੀਦਵਾਰਾਂ ਨੂੰ ਵੀ ਇਨਾਂ ਅਸਾਮੀਆਂ ਲਈ ਯੋਗ ਮੰਨਿਆ ਜਾਵੇ। ਜਿਸ ਉਪਰੰਤ ਬੋਰਡ ਵਲੋਂ ਸਬੰਧਤ ਵਿਭਾਗਾਂ ਤੋਂ ਪ੍ਰਵਾਨਗੀ ਲੈਣ ਉਪਰੰਤ ਉਚੇਰੀ ਸਿੱਖਿਆ ਵਾਲੇ ਉਮੀਦਵਾਰਾਂ ਨੂੰ ਵੀ ਅਪਲਾਈ ਕਰਨ ਆਗਿਆ ਦਿੱਤੀ ਗਈ।

ਉਹਨਾਂ ਦੱਸਿਆ ਕਿ ਬੋਰਡ ਵਲੋਂ 15-01-2021 ਨੂੰ ਜਾਰੀ ਇਸ਼ਤਿਹਾਰ ਨੰਬਰ 2 ਆਫ 2021 ਨੂੰ 30.06.2021 ਇੱਕ ਜਨਤਕ ਸੂਚਨਾ ਜਾਰੀ ਕਰਕੇ ਵਾਪਸ ਲੈ ਲਿਆ ਗਿਆ ਸੀ ਅਤੇ ਹੁਣ ਇਸ਼ਤਿਹਾਰ ਨੰਬਰ 12 ਆਫ 2021 ਰਾਹੀਂ ਮੁੜ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਉਹਨਾਂ ਇਹ ਵੀ ਸਪੱਸ਼ਟ ਕੀਤਾ ਕਿ ਪਹਿਲੇ ਇਸ਼ਤਿਹਾਰ ਅਨੁਸਾਰ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਹੁਣ ਸਿਰਫ ਆਪਣੇ ਲਾਗਨਿ-ਪਾਸਵਰਡ ਰਾਹੀਂ ਪ੍ਰੋਫਾਈਲ ਅਪਡੇਟ ਕਰਨਾ ਪਵੇਗਾ ਅਤੇ ਫੀਸ ਦੁਬਾਰਾ ਅਦਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਟੈਸਟ ਵਿਚ ਯੋਗ ਪਾਏ ਗਏ ਉਮੀਦਵਾਰਾਂ ਦਾ ਸਕਿੱਲ ਟੈਸਟ ਵੀ ਲਿਆ ਜਾਵੇਗਾ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਅਤੇ ਪੰਜਾਬ ਵੈਟਰਨਰੀ ਇੰਸਪੈਕਟਰ ਲਈ ਵੀ ਨੌਕਰੀਆਂ ਦਾ ਪਿਟਾਰਾ ਸਰਕਾਰ ਵੱਲੋਂ ਖੋਲ੍ਹਿਆ ਗਿਆ ਹੈ। ਪੰਜਾਬ ਪੁਲਿਸ ਵਿੱਚ ਸਭ ਇੰਸਪੈਕਟਰ ਦੀ ਭਰਤੀ ਵੱਡੇ ਪੱਧਰ ‘ਤੇ ਕੀਤੀ ਜਾ ਰਹੀ ਹੈ ਅਤੇ ਵੈਟਰਨਰੀ ਇੰਸਪੈਕਟਰ ਲਈ ਵੀ ਅਸਾਮੀਆਂ ਕੱਢੀਆਂ ਗਈਆਂ ਹਨ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਖੁਸ਼ਖਬਰੀ ! 866 ਹੋਰ ਸਰਕਾਰੀ ਨੌਕਰੀਆਂ ਲਈ ਇਸ਼ਤਿਹਾਰ ਜਾਰੀ, ਜਲਦੀ ਭਰੋ

ਪੰਜਾਬ ਦੇ ਨਾਮਵਰ ਖਿਡਾਰੀ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ