ਹਰਿਆਣਾ ਵਿੱਚ ਕਿਸਾਨਾਂ ਵੱਲੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕੀਤਾ ਜਾਣਾ ਸੀ ਪਰ ਇਸ ਤੋਂ ਪਹਿਲਾਂ ਕਿ ਕਿਸਾਨ ਅੱਗੇ ਵਧਦੇ BJP ਗੁੰਡਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ। ਇਸ ਲਾਠੀਚਾਰਜ ਵਿੱਚ ਕਈ ਕਿਸਾਨਾਂ ਦੇ ਡੁੰਗੀਆਂ ਸੱਟਾਂ ਲੱਗੀਆਂ, ਕਈਆਂ ਦੇ ਸਿਰ ਉੱਪਰ ਸੱਟ ਲੱਗੀ, ਹੱਥਾਂ ਪੈਰਾਂ ‘ਤੇ ਸੱਟ ਲੱਗੀ। ਇਸ ਤੋਂ ਬਾਅਦ ਕਿਸਾਨਾਂ ਦਾ ਰੋਹ ਹੋਰ ਵੱਧ ਗਿਆ ਅਤੇ ਉਹਨਾਂ ਵੱਲੋਂ ਸੜਕਾਂ ਜਾਮ ਕਰਨ ਦਾ ਐਲਾਨ ਕਰ ਦਿੱਤਾ। ਕਿਸਾਨਾਂ ਨਾਲ ਭਾਜਪਾ ਸਰਕਾਰ ਵੱਲੋਂ ਵਰਤੇ ਗਏ ਇਸ ਵਤੀਰੇ ਨਾਲ ਕਿਸਾਨ ਹੁਣ ਹੋਰ ਜਿਆਦਾ ਖਿਲਾਫ਼ ਹੋ ਗਏ।
ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਣੀ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਡਾ. ਦਰਸ਼ਨਪਾਲ ਸਿੰਘ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ‘ਤੇ ਉਤਰ ਆਉਣ। ਜਿੰਨੇ ਹਰਿਆਣਾ ਵਿੱਚ ਟੋਲ ਪਲਾਜ਼ਾ ਹਨ, ਸੜਕਾਂ ਹਨ ਸਭ ਨੂੰ ਬੰਦ ਕਰ ਦਿੱਤਾ ਜਾਵੇ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਸੜਕਾਂ ‘ਤੇ ਉਤਰੇ ਅਤੇ ਭਾਜਪਾ ਸਰਕਾਰ ਖਿਲਾਫ਼ ਪ੍ਰਦਰਸ਼ਨ ਤੇਜ਼ ਕਰ ਦਿੱਤਾ। ਜਲਦ ਹੀ ਕਿਸਾਨਾਂ ਵੱਲੋਂ ਹਰਿਆਣਾ ਦੀ ਭਾਜਪਾ ਸਰਕਾਰ ਖਿਲਾਫ਼ ਵੱਡਾ ਫ਼ਤਵਾ ਜਾਰੀ ਕੀਤਾ ਜਾ ਸਕਦਾ ਹੈ। ਹਰਿਆਣਾ ਦੇ ਨਾਲ ਨਾਲ ਕਿਸਾਨਾਂ ਨੇ ਚੰਡੀਗੜ੍ਹ ਦੇ ਨਾਲ ਲਗਦੀਆਂ ਸੜਕਾਂ ਵਿਚ ਜਾਮ ਕੀਤੀਆਂ।
ਚੰਡੀਗੜ੍ਹ ਬੱਸ ਅੱਡੇ ਤੋਂ ਫਿਲਹਾਲ ਦੇ ਸਮੇਂ ਲਈ ਬੱਸਾਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ। ਹੁਣ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਵੱਡਾ ਸੇਕ ਲੱਗ ਸਕਦਾ ਹੈ ਕਿਓਂਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਬਾਰੇ ਨੋਟਿਸ ਲਿਆ ਗਿਆ ਹੈ। ਕਿਸਾਨਾਂ ਵੱਲੋਂ ਭਾਜਪਾ ਦੀ ਕੇਂਦਰ ਸਰਕਾਰ ਦੇ ਖਿਲਾਫ਼ 9 ਮਹੀਨਿਆਂ ਤੋਂ ਵੱਧ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ, ਕਾਲੇ ਕਾਨੂੰਨ ਵਾਪਸ ਨਾ ਲੈਣ ਲਈ ਸਰਕਾਰ ਬਜਿੱਦ ਹੈ। ਇਸ ਦੇ ਖਿਲਾਫ਼ ਕਿਸਾਨਾਂ ਨੇ ਵੀ ਹਿੰਮਤ ਨਾ ਹਾਰਦਿਆਂ ਓਨਾ ਚਿਰ ਵਾਪਸ ਨਾ ਮੁੜਨ ਦੀ ਗੱਲ ਕੀਤੀ ਜਿੰਨਾ ਚਿਰ ਕਾਨੂੰਨ ਰੱਦ ਨਹੀਂ ਹੁੰਦੇ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ