ਪੰਜਾਬ ਨੇ ਕੀਤਾ ਮੋਦੀ ਸਰਕਾਰ ਦੀ ਨੱਕ ‘ਚ ਦਮ, ਕੀ ਮੋਦੀ ਹੁਣ ਮੰਨਣਗੇ ਕੈਪਟਨ ਦੀ ਗੱਲ ! ਖੁੱਲ੍ਹੇਗਾ ਮੁੜ ਕਰਤਾਪਰ ਲਾਂਘਾ !

ਸੂਬੇ ਵਿੱਚ ਕੋਵਿਡ ਦੇ ਕੇਸਾਂ ਵਿੱਚ ਲਗਾਤਾਰ ਸੁਧਾਰ ਹੋਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਡੇਰਾ ਬਾਬਾ ਨਾਨਕ ਵਿਖੇ ਤਿਆਰ ਕਰਤਾਰਪੁਰ ਲਾਂਘਾ ਮੁੜ ਖੋਲਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੂੰ ਲਾਂਘੇ ਦੀ ਵਰਤੋਂ ਕਰਨ ਵਾਲੇ ਸ਼ਰਧਾਲੂਆਂ ਦੀ ਟੈਸਟਿੰਗ ਅਤੇ ਟੀਕਾਕਰਨ ਸਮੇਤ ਕੋਵਿਡ-19 ਦੇ ਪ੍ਰੋਟੋਕਾਲ ਦੀ ਸਹੀ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿਚ ਖੁਸ਼ੀ ਹੋਵੇਗੀ। ਉਨਾਂ ਨੇ ਇਸ ਸਬੰਧ ਵਿਚ ਪ੍ਰਧਾਨ ਮੰਤਰੀ ਦੇ ਹਾਂ-ਪੱਖੀ ਹੁੰਗਾਰੇ ਲਈ ਉਮੀਦ ਜ਼ਾਹਰ ਕੀਤੀ।

ਮੁੱਖ ਮੰਤਰੀ ਨੇ ਕੋਵਿਡ ਦੇ ਫੈਲਣ ਕਰਕੇ ਮਾਰਚ, 2020 ਵਿਚ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ। ਉਨਾਂ ਨੇ ਆਪਣੇ ਪੱਤਰ ਵਿਚ ਲਿਖਿਆ, “ਪੰਜਾਬ ਵਿਚ ਕੋਵਿਡ-19 ਦੀ ਸਥਿਤੀ ਵਿਚ ਪਿਛਲੇ ਇਕ ਮਹੀਨੇ ਤੋਂ ਕਾਫੀ ਸੁਧਾਰ ਹੋਣ ਦੇ ਸੰਕੇਤ ਸਾਹਮਣੇ ਆਏ ਹਨ ਅਤੇ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਲਗਪਗ ਇਕ ਸਾਲ ਦੇ ਸਮੇਂ ਤੋਂ ਬਾਅਦ ਬੀਤੇ ਦਿਨ ਕੋਵਿਡ-19 ਨਾਲ ਸਬੰਧਤ ਮੌਤ ਨਹੀਂ ਹੋਈ।” ਉਨਾਂ ਕਿਹਾ ਕਿ ਬਦਲੇ ਹੋਏ ਹਾਲਾਤ ਵਿਚ ਸੁਭਾਵਿਕ ਹੈ ਕਿ ਲੋਕਾਂ ਨੇ ਕਰਤਾਰਪੁਰ ਸਾਹਿਬ ਵਿਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਮੁੜ ਜ਼ਾਹਰ ਕੀਤੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ, “ਅਸੀਂ ਭਾਗਾਂ ਵਾਲੇ ਹਾਂ ਕਿ ਨਵੰਬਰ, 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ਕਰਤਾਰਪੁਰ ਲਾਂਘਾ ਖੋਲਿਆ ਗਿਆ ਸੀ।” ਉਨਾਂ ਕਿਹਾ, “ਇਹ ਲਾਂਘਾ ਖੁੱਲਣ ਨਾਲ ਕੌਮਾਂਤਰੀ ਸਰਹੱਦ ਤੋਂ ਕੁਝ ਦੂਰੀ ਉਤੇ ਪਾਕਿਸਤਾਨ ਵਿਚ ਸਥਿਤ ਕਰਤਾਰਪੁਰ ਵਿਖੇ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਦੇ ‘ਖੁੱਲੇ ਦਰਸ਼ਨ ਦੀਦਾਰੇ’ ਦੀ ਚਿਰੋਕਣੀ ਮੰਗ ਪੂਰੀ ਕਰਨ ਵਿਚ ਮਦਦ ਮਿਲੀ ਸੀ।”

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੋਣਾਂ ਦਾ ਡਰ ਜਾਂ ਫਿਰ ਕਾਂਗਰਸ ਪ੍ਰਧਾਨ ਦੀ ਘੁਰਕੀ ! ਕੈਪਟਨ ਸਾਹਿਬ ਨੇ ਲਿਆਂਦੀ ਤੇਜ਼ੀ…

ਪੂਰੀ ਤਰ੍ਹਾਂ ਡਰ ਤੇ ਹਾਰ ਚੁੱਕੀ ਮੋਦੀ ਸਰਕਾਰ, ਸੰਸਦ ਵਿੱਚ ਬਹਿਸ ਤੋਂ ਵੀ ਭੱਜ ਰਹੀ ਹੁਣ !