ਪੰਜਾਬ ਭਾਜਪਾ ਦਾ ਵਫਦ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਨ ਗਿਆ ਸੀ ਅਤੇ ਇਸੇ ਦੌਰਾਨ ਮੰਗ ਕੀਤੀ ਗਈ ਸੀ ਕਿ ਮੁੜ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇl ਇਸ ਤੋਂ ਬਾਅਦ ਪੰਜਾਬ ਭਾਜਪਾ ਤੋਂ ਹਰਜੀਤ ਗਰੇਵਾਲ ਨੇ ਦੱਸਿਆ ਕਿ 18 ਨਵੰਬਰ 2021 ਨੂੰ ਮੁੜ ਤੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾ ਰਿਹਾ ਹੈ ਅਤੇ ਪਹਿਲੇ 250 ਸ਼ਰਧਾਲੂਆਂ ਦੇ ਜੱਥੇ ਲਈ ਰਜਿਸਟ੍ਰੇਸ਼ਨ 17 ਨਵੰਬਰ ਤੋਂ ਸ਼ੁਰੂ ਹੋ ਜਾਵੇਗੀl ਪਹਿਲੇ ਜੱਥੇ ਵਿੱਚ 250 ਸ਼ਰਧਾਲੂਆਂ ਨੂੰ ਹੀ ਜਾਣ ਦੀ ਆਗਿਆ ਦਿੱਤੀ ਜਾਵੇਗੀl
19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ ਵਿੱਚ ਮਨਾਇਆ ਜਾ ਰਿਹਾ ਹੈ ਅਤੇ ਇਸੇ ਦੌਰਾਨ ਭਾਰਤ ਦੀ ਕੇਂਦਰ ਸਰਕਾਰ ਨੇ ਇਹ ਲਾਂਘਾ ਮੁੜ ਤੋਂ ਖੋਲ੍ਹਣ ਦੀ ਗੱਲ ਆਖੀ ਹੈl ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ, ਸਾਬਕਾ ਮੁੱਖ ਮੰਤਰੀ ਅਤੇ ਹਰ ਸਿਆਸਤ ਪਾਰਟੀ ਵੱਲੋਂ ਕੇਂਦਰ ਨੂੰ ਅਪੀਲ ਕੀਤੀ ਸੀ ਕਿ ਲਾਂਘਾ ਖੋਲ੍ਹਿਆ ਜਾਵੇ ਪਰ ਲੰਮੇ ਸਮੇੰ ਤੱਕ ਕੇਂਦਰ ਨੇ ਇਸ ਗੱਲ ‘ਤੇ ਗੌਰ ਨਹੀਂ ਕੀਤਾ ਸੀl ਲੰਘੇ ਦਿਨੀਂ ਪੰਜਾਬ ਭਾਜਪਾ ਦਾ ਵਫਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਇਸੇ ਦੌਰਾਨ ਇਹ ਚਰਚਾ ਛਿੜੀ ਸੀ ਕਿ ਜਲਦ ਲਾਂਘਾ ਖੁੱਲ੍ਹ ਸਕਦਾ ਹੈ ਅਤੇ ਹੁਣ ਉਹ ਖ਼ਬਰ ਵੀ ਆ ਗਈ ਹੈl
https://www.facebook.com/thekhabarsaar/