ਕੁੱਝ ਹੀ ਦਿਨਾਂ ‘ਚ ਕੇਜਰੀਵਾਲ ਦੀ ਪੰਜਾਬ ‘ਚ ਦੂਜੀ ਫੇਰੀ, ਕਰ ਸਕਦੇ ਅਹਿਮ ਐਲਾਨ

ਚੰਡੀਗੜ੍ਹ, 29 ਜੂਨ 2021 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੁਝ ਹੀ ਦਿਨਾਂ ‘ਚ ਪੰਜਾਬ ‘ਚ ਦੂਜੀ ਵਾਰ ਆ ਰਹੇ ਹਨ ਆਏ ਇਸ ਸੰਬੰਧੀ ਉਹ ਵਾਰ-ਵਾਰ ਟਵੀਟ ਕਰਕੇ ਪਲ-ਪਲ ਦੀ ਜਾਣਕਾਰੀ ਦੇ ਰਹੇ ਹਨ। ਅੱਜ ਪੰਜਾਬ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਫਿਰ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਪੰਜਾਬ ਇੱਕ ਨਵੀਂ ਸਵੇਰ ਲਈ ਤਿਆਰ ਹੋ ਰਿਹਾ ਹੈ ਤੇ ਮੈਂ ਪੰਜਾਬ ਪਹੁੰਚਣ ਲਈ…ਮਿਲਦੇ ਹਾਂ ਕੁਝ ਘੰਟਿਆਂ ਬਾਅਦ…।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੰਡੀਗੜ੍ਹ ‘ਚ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਜਿਥੇ ਅਰਵਿੰਦ ਕੇਜਰੀਵਾਲ ਕਈ ਵੱਡੇ ਐਲਾਨ ਕਰ ਸਕਦੇ ਹਨ। ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੇ ਤੇ ਮੁਫਤ ਬਿਜਲੀ ਦਾ ਤੋਹਫਾ ਤੇ ਔਰਤਾਂ ਲਈ ਵੀ ਵੱਡੇ ਐਲਾਨ ਕਰ ਸਕਦੇ ਹਨ। ਇਸ ਦੇ ਨਾਲ ਹੀ ਕੇਜਰੀਵਾਲ ਕਈ ਚਿਹਰਿਆਂ ਨੂੰ ਪਾਰਟੀ ਵਿਚ ਸ਼ਾਮਿਲ ਵੀ ਕਰ ਸਕਦੇ ਹਨ।

ਬੀਤੇ ਦਿਨ ਵੀ ਅਰਵਿੰਦ ਕੇਜਰੀਵਾਲ ਵੱਲੋਂ ਟਵੀਟ ਕੀਤਾ ਗਿਆ ਸੀ ਜਿਸ ‘ਚ ਉਸ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਸੀ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਦੀ ਤਰਜ਼ ’ਤੇ ਪੰਜਾਬ ਦੇ ਲੋਕਾਂ ਨੂੰ ਵੀ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਕੇਜਰੀਵਾਲ ਨਵ ਟਵੀਟ ਕਰਦਿਆਂ ਕਿਹਾ ਕਿ ਇੰਨੀ ਮਹਿੰਗਾਈ ਵਿੱਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ, ਦਿੱਲੀ ਵਿੱਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ, ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿੱਚ ਵੀ ਆਪ ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ,…ਕੱਲ੍ਹ (29 ਜੂਨ) ਚੰਡੀਗੜ੍ਹ ਵਿਖੇ ਮਿਲਦੇ ਹਾਂ….

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਸ਼ਵਨੀ ਸੇਖੜੀ ਕਾਂਗਰਸ ਨਹੀਂ ਛੱਡ ਰਹੇ : ਕੈਪਟਨ ਅਮਰਿੰਦਰ ਸਿੰਘ

ਅਮਰੀਕਾ: ਰਿਹਾਇਸ਼ੀ ਇਮਾਰਤ ਢਹਿਣ ਦੇ ਬਚਾਅ ਕਾਰਜ ਲਈ ਦੂਜੇ ਮੁਲਕਾਂ ਟੀਮਾਂ ਪਹੁੰਚੀਆਂ ਫਲੋਰਿਡਾ