ਨਵੀਂ ਦਿੱਲੀ, 5 ਫਰਵਰੀ 2021 – ਸਯੁੰਕਤ ਕਿਸਾਨ ਮੋਰਚਾ ਵਲੋਂ 6 ਫਰਵਰੀ ਲਈ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧ ਵਿਚ ਕੁਝ ਅਹਿਮ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਵਿੱਚ ਸਾਡਾ ਸਹਿਯੋਗ ਕਰਨ।
- ਦੇਸ਼ ਭਰ ਦੇ ਰਾਸ਼ਟਰੀ ਅਤੇ ਰਾਜਾਂ ਦੇ ਰਾਜ ਮਾਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਮ ਕੀਤਾ ਜਾਵੇਗਾ.
- ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸ, ਸਕੂਲ ਬੱਸ ਆਦਿ ਰੋਕਿਆਂ ਨਹੀਂ ਜਾਣਗੀਆਂ.
- ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਹਿੰਸਕ ਰਹੇਗਾ. ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰੀ ਅਫਸਰਾਂ, ਮੁਲਾਜ਼ਮਾਂ ਜਾਂ ਆਮ ਨਾਗਰਿਕਾਂ ਨਾਲ ਕਿਸੇ ਵੀ ਟਕਰਾਅ ਵਿੱਚ ਹਿੱਸਾ ਨਾ ਲੈਣ।
- ਦਿੱਲੀ ਐੱਨ.ਸੀ.ਆਰ. ਵਿਚ ਕੋਈ ਚੱਕਾ ਜਾਮ ਪ੍ਰੋਗਰਾਮ ਨਹੀਂ ਹੋਵੇਗਾ ਕਿਉਂਕਿ ਸਾਰੇ ਧਰਨਿਆਂ ਕਰਕੇ ਪਹਿਲਾਂ ਹੀ ਇਕ ਚੱਕਾ ਜਾਮ ਲੱਗਾ ਹੋਇਆ ਹੈ. ਦਿੱਲੀ ਵਿੱਚ ਦਾਖਲ ਹੋਣ ਲਈ ਸਾਰੀਆਂ ਸੜਕਾਂ ਖੁੱਲੀਆਂ ਰਹਿਣਗੀਆਂ ਸਿਵਾਏ ਉਨਾਂ ਦੇ, ਜਿਥੇ ਪਹਿਲਾਂ ਹੀ ਧਰਨੇ ਲੱਗੇ ਹੋਏ ਨੇ।
- ਚੱਕਾ ਜਾਮ ਪ੍ਰੋਗਰਾਮ 3 ਵਜੇ 1 ਮਿੰਟ ਤੱਕ ਵਾਹਨ ਦਾ ਹੋਰਨ ਬਜਾਕੇ ਕਿਸਾਨਾਂ ਏਕਤਾ ਦਾ ਸੰਦੇਸ਼ਾਂ ਦਿੰਦਿਆ ਹੋਇਆ ਪੁਰਾ ਹੋਵੇਗਾ। ਅਸੀਂ ਆਮ ਲੋਕਾਂ ਨੂੰ ਵੀ ਦੁਪਹਿਰ 3 ਵਜੇ ਸ਼ਾਮਲ ਹੋਣ ਦੀ ਅਪੀਲ ਕਰਦੇ ਹਾਂ ਤਾਂ ਜੋ ਉਹ ਅੰਨ ਦਾਤਾ ਨਾਲ ਆਪਣਾ ਸਮਰਥਨ ਅਤੇ ਏਕਤਾ ਦਾ ਇਜ਼ਹਾਰ ਕਰਨ।