ਨਵੀਂ ਦਿੱਲੀ, 26 ਜਨਵਰੀ 2021 – ਦਿੱਲੀ ‘ਚ ਹੋਈ ਹਿੰਸਾ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਸਾਡੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੁਝ ਲੋਕਾਂ ਨੇ ਦਿੱਲੀ ਪੁਲਿਸ ਨਾਲ ਬਣੇ ਸਹਿਮਤੀ ਵਾਲੇ ਰੂਟ ਦੀ ਉਲੰਘਣਾ ਕੀਤੀ। ਕੁੱਝ ਸਮਾਜ ਵਿਰੋਧੀ ਤੱਤ ਇਸ ਦੌਰਾਨ ਘੁਸਪੈਠ ਕਰਨ ‘ਚ ਸਫਲ ਹੋਏ ਹਨ, ਪਰ ਜਿਹੜਾਂ ਕਿਸਾਨਾਂ ਦਾ ਟ੍ਰੈਕਟਰ ਮਾਰਚ ਸੀ ਉਹ ਸ਼ਾਂਤਮਈ ਰਿਹਾ।
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਸ਼ਾਂਤੀ ਸਾਡੀ ਤਾਕਤ ਹੈ ਅਤੇ ਹਿੰਸਾ ਅਜਿਹੇ ਅੰਦੋਲਨ ਨੂੰ ਠੇਸ ਪਹੁੰਚਾਉਂਦੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਅਸੀਂ ਅੱਜ ਦੀ ਪਰੇਡ ਵਿਚ ਹਿੱਸਾ ਲੈਣ ਲਈ ਸਾਰੇ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ। ਅਸੀਂ ਉਨ੍ਹਾਂ ਘਟਨਾਵਾਂ ਦੀ ਵੀ ਨਿੰਦਾ ਕਰਦੇ ਹਾਂ ਜੋ ਅੱਜ ਵਾਪਰੀਆਂ ਹਨ ਅਤੇ ਆਪਣੇ ਆਪ ਨੂੰ ਉਨ੍ਹਾਂ ਤੋਂ ਅਲੱਗ ਕਰਦੇ ਹਾਂ ਜੋ ਅਜਿਹੀਆਂ ਕਾਰਵਾਈਆਂ ਵਿਚ ਸ਼ਾਮਲ ਹੁੰਦੇ ਹਨ। ਮੋਰਚੇ ਨੇ ਸਾਫ ਕਹਿ ਦਿੱਤਾ ਕਿ ਅਜਿਹੀਆਂ ਘਟਨਾਵਾਂ ਵਿਚ ਸ਼ਾਮਲ ਹੋਣ ਵਾਲੇ ਲੋਕ ਸਾਡੇ ਸਹਿਯੋਗੀ ਨਹੀਂ ਹਨ।