ਉੱਤਰ ਪ੍ਰਦੇਸ਼ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਕਰਦੇ ਕਿਸਾਨਾਂ ਉੱਤੇ ਗੱਡੀ ਚੜੈ ਗਈ ਸੀ, ਗੋਲੀਆਂ ਚਲਾਈਆਂ ਗਈਆਂ ਸਨ ਅਤੇ ਕਿਸਾਨਾਂ ਨੂੰ ਜਾਨ ਬੁਝ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਾਣਬੁੱਝਕੇ ਕਿਸਾਨਾਂ ਨੂੰ ਗੱਡੀ ਨਾਲ ਦਰੜਨ ਦੀ ਕੋਸ਼ਿਸ਼ ਕੀਤੀ ਗਿਆ ਹੈ, ਇਹ ਗੱਲ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਬਣਾਈ ਗਈ SIT ਨੇ ਮੰਨੀ ਹੈ। SIT ਦਾ ਕਹਿਣਾ ਹੈ ਕਿ ਉਕਤ ਘਟਨਾ ਦੇ ਮੁਲਜ਼ਮਾਂ ਖਿਲਾਫ਼ ਲੱਗਿਆਂ IPC ਦੀਆਂ ਧਾਰਾਵਾਂ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਸਾਰੀ ਘਟਨਾ ਸੋਚ ਸਮਝਕੇ ਕੀਤੀ ਗਈ ਘਟਨਾ ਹੈ।
SIT ਵੱਲੋਂ ਜਾਂਚ ਕਰ ਰਹੇ ਅਧਿਕਾਰੀਆਂ ਨੇ ਮੰਗ ਕੀਤੀ ਹੈ ਕਿ ਮੁਲਜ਼ਮਾਂ ਖਿਲਾਫ਼ ਧਾਰਾ 307 (ਕਤਲ ਕਰਨ ਦੀ ਕੋਸ਼ਿਸ਼), 326 (ਹਥਿਆਰਾਂ ਨਾਲ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼), 34 (ਇੱਕ ਨੀਅਤ ਨਾਲ ਬਹੁਤੇ ਲੋਕਾਂ ਨੇ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼) ਵਧਾਉਣੀਆਂ ਚਾਹੀਦੀਆਂ ਹਨ। ਪਹਿਲਾਂ ਲਗਾਈਆਂ ਹੋਈਆਂ ਧਾਰਾਵਾਂ ਹਨ 279 (ਗਲਤ ਢੰਗ ਨਾਲ ਗੱਡੀ ਚਲਾਉਣੀ), IPC 338 ਅਤੇ IPC 304 ਹਨ।
ਹੁਣ ਦੇਖਣਾ ਹੋਵੇਗਾ ਕਿ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਬਣਾਈ ਗਈ SIT ਵੱਲੋਂ ਰੱਖੀਆਂ ਮੰਗਾਂ ਬਾਰੇ ਸਰਕਾਰ ਅਤੇ ਅਦਾਲਤ ਕੀ ਫੈਸਲਾ ਲੈਂਦੇ ਹਨ ਕਿਉਂਕਿ ਇਸ ਘਟਨਾ ਵਿੱਚ 5 ਲੋਕਾਂ ਦੀ ਮੌਤ ਹੋਈ ਸੀ ਭਰੇ ਕਈ ਲੋਕ ਜ਼ਖਮੀ ਹੋਏ ਸਨ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਇਹੀ ਵਿਰੋਧ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਵੀ ਕੀਤਾ ਜਾ ਰਿਹਾ ਸੀ ਜਿਥੇ ਭਾਜਪਾ ਆਗੂ ਆਸ਼ੀਸ਼ ਮਿਸ਼ਰਾ ਟੈਨੀ ਨੇ ਕਿਸਾਨਾਂ ਨੂੰ ਗੱਡੀ ਨਾਲ ਦਰੜ ਦਿੱਤਾ ਸੀ ਅਤੇ ਕਿਸਾਨਾਂ ਦੀ ਮੌਤ ਹੋਈ ਸੀ। ਇਸ ਹਾਦਸੇ ਵਿੱਚ ਭਾਜਪਾ ਵਰਕਰਾਂ ਦੀ ਵੀ ਮੌਤ ਹੋਈ ਕੁ ਅਤੇ ਇੱਕ ਪੱਤਰਕਾਰ ਵੀ ਫੌਤ ਹੋਇਆ ਸੀ।
https://www.facebook.com/thekhabarsaar/