7 ਮੰਜ਼ਿਲਾ ਇਮਾਰਤ ਵਿੱਚ ਅਚਾਨਕ ਧੂਆਂ ਨਿਕਲਿਆ ਅਤੇ ਦੇਖਦਿਆਂ ਹੀ ਦੇਖਦਿਆਂ ਬਿਲਡਿੰਗ ਵਿੱਚ ਅੱਗ ਫੈਲ ਗਈ। ਇਹ ਘਟਨਾ ਲੁਧਿਆਣਾ ਦੇ ਫੋਰਟਿਸ ਹਸਪਤਾਲ ਜੋ ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਸਥਿਤ ਹੈ, ਉਸਦੇ ਉਲਟੇ ਪਾਸੇ ਦੀ ਹੈ। ਅੱਗ ਬੁਝਾਊ ਦਸਤੇ ਦੀਆਂ ਤਕਰੀਬਨ 10 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਪਰ ਫਿਲਹਾਲ ਅੱਗ ‘ਤੇ ਕਾਬੂ ਪਾਇਆ ਜਾ ਰਿਹਾ ਹੈ। 7 ਮੰਜ਼ਿਲਾ ਫੈਕਟਰੀ ਵਿਚੋਂ ਨਿਕਲਦਾ ਧੂਆਂ ਬਹੁਤੀ ਦੂਰੀ ਤੋਂ ਵੀ ਨਜ਼ਰ ਆਉਂਦਾ ਰਿਹਾ। ਅੱਗ ਲੱਗਣ ਦੇ ਮੁੱਖ ਕਾਰਨ ਕੀ ਹਨ ਇਹ ਫਿਲਹਾਲ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

https://www.facebook.com/thekhabarsaar/

