- ਐਨ.ਆਰ.ਆਈ. ਲਾੜਿਆਂ ਦੀ ਠੱਗੀ ਤੋਂ ਦੇਸ਼ ਦੀਆਂ ਕੁੜੀਆਂ ਨੂੰ ਬਚਾਉਣ ਲਈ ਨਵਾਂ ਕਾਨੂੰਨ ਘੜਨ ਦੀ ਵੀ ਕੀਤੀ ਮੰਗ
ਚੰਡੀਗੜ੍ਹ/ਨਵੀਂ ਦਿੱਲੀ, 14 ਫਰਵਰੀ 2021 – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਰਨਾਲ ਜੇਲ੍ਹ ਵਿਚ ਬੰਦ ਪੰਜਾਬ ਰਾਜ ਦੀ ਕਿਰਤੀ ਕਾਰਕੁਨ ਨੌਦੀਪ ਕੌਰ ਦੀ ਰਿਹਾਈ ਲਈ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਗੁਲਾਟੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਨੌਦੀਪ ਕੌਰ ਦੇ ਮਾਮਲੇ ਤੋਂ ਪੂਰੀ ਤਰ੍ਹਾਂ ਜਾਣੂ ਕਰਵਾਇਆ ਅਤੇ ਬੇਨਤੀ ਕੀਤੀ ਕਿ ਨੌਦੀਪ ਕੌਰ ਦੇ ਸੰਵਿਧਾਨਕ ਹੱਕ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਉਨ੍ਹਾਂ ਭਾਰਤੀ ਮੂਲ ਦੇ ਵਿਦੇਸ਼ੀ ਲਾੜਿਆਂ ਵਲੋਂ ਦੇਸ਼ ਦੀਆਂ ਕੁੜੀਆਂ ਨਾਲ ਵਿਆਹ ਦੇ ਨਾਮ ਮਾਰੀਆ ਜਾ ਰਹੀਆਂ ਠੱਗੀਆਂ ਨੂੰ ਨੱਥ ਪਾਉਣ ਲਈ ਨਵਾਂ ਕਾਨੂੰਨ ਘੜਨ ਦੀ ਵੀ ਬੇਨਤੀ ਕੀਤੀ।
ਅਮਿਤ ਸ਼ਾਹ ਨੇ ਜਲਦ ਇਨ੍ਹਾਂ ਮਾਮਲਿਆਂ ਵਿਚ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ।