ਟਰੈਕਟਰ ਮਾਰਚ ਨੂੰ ਲੈ ਕੇ ਦਿੱਲੀ ਪੁਲਿਸ ਅਤੇ ਕਿਸਾਨਾਂ ਵਿਚਾਲੇ ਬੈਠਕ ਖ਼ਤਮ, ਪੜ੍ਹੋ ਕੀ ਨਿੱਕਲਿਆ ਨਤੀਜਾ ?

ਨਵੀਂ ਦਿੱਲੀ, 21 ਜਨਵਰੀ 2021 – 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਵਿਚਾਲੇ ਅਹਿਮ ਬੈਠਕ ਹੋਈ। ਜਿਸ ‘ਚ ਕੋਈ ਵੀ ਸਿੱਟਾ ਨਹੀਂ ਨਿਕਲਿਆ। ਇਸ ਦੌਰਾਨ ਕਿਸਾਨਾਂ ਨੇ ਦਿੱਲੀ ਪੁਲਿਸ ਨੂੰ ਕਿਹਾ ਕਿ ਉਹ ਆਊਟਰ ਰਿੰਗ ਰੋਡ ‘ਤੇ ਹੀ ਟਰੈਕਟਰ ਮਾਰਚ ਕੱਢਣਗੇ। ਇਸ ‘ਤੇ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਕਿਹਾ ਕਿ ਸੁਰੱਖਿਆ ਕਾਰਨਾਂ ਦੇ ਚੱਲਦਿਆਂ ਪੁਲਿਸ ਵਲੋਂ ਕਿਸਾਨਾਂ ਨੂੰ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਇਸ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਪ੍ਰਸਤਾਵ ਦਿੱਤਾ ਕਿ ਕਿਸਾਨ ਕੇ. ਐਮ. ਪੀ. ਹਾਈਵੇ ‘ਤੇ ਟਰੈਕਟਰ ਮਾਰਚ ਕੱਢ ਸਕਦੇ ਹਨ। ਕਿਸਾਨਾਂ ਨੇ ਦਿੱਲੀ ਪੁਲਿਸ ਨੇ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ। ਉਨ੍ਹਾਂ ਵਲੋਂ ਭਲਕੇ 22 ਜਨਵਰੀ ਨੂੰ ਕੇਂਦਰ ਸਰਕਾਰ ਨਾਲ ਬੈਠਕ ਤੋਂ ਬਾਅਦ ਦਿੱਲੀ ਪੁਲਿਸ ਨਾਲ ਇਕ ਹੋਰ ਬੈਠਕ ਕੀਤੀ ਜਾਵੇਗੀ। ਤਿੰਨ ਸੂਬਿਆਂ ਦੇ ਉਚ ਪੁਲਿਸ ਅਧਿਕਾਰੀਆਂ ਨਾਲ ਇਸ ਮੀਟਿੰਗ ਵਿੱਚ ਬਲਵੀਰ ਸਿੰਘ ਰਾਜੇਵਾਲ, ਡਾ ਦਰਸ਼ਨਪਾਲ, ਜਗਮੋਹਨ ਸਿੰਘ, ਰਜਿੰਦਰ ਸਿੰਘ, ਯੁਧਵੀਰ ਸਿੰਘ, ਯੋਗੇਦਰ ਯਾਦਵ ਸ਼ਾਮਿਲ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੀਟਿੰਗ ਦੇ ਆਖਰੀ ਸਮੇਂ ‘ਚ ਬਦਲਿਆ ਗੱਲਬਾਤ ਦਾ ਰੁਖ, ਕੀ ਹੁਣ ਕਿਸਾਨ ਮੰਨਣਗੇ ਸਰਕਾਰ ਦਾ ਪ੍ਰਪੋਜ਼ਲ

ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਪੀ ਐਮ ਮੋਦੀ ਨੂੰ ਲੱਗੇਗਾ ਕੋਰੋਨਾ ਦਾ ਟੀਕਾ