ਚੰਡੀਗੜ੍ਹ, 9 ਅਗਸਤ 2025 – ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਦੇਸਾਬਕਾ ਪੀਐਸਓ ਜੋਗਾ ਸਿੰਘ ਨੂੰ ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ। ਜੋਗਾ ਸਿੰਘ ਨੂੰ 2015 ਦੇ ਡਰੱਗਜ਼ ਤਸਕਰੀ ਕੇਸ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹ ਕਰੀਬ ਦਸ ਸਾਲ ਤੋਂ ਫਰਾਰ ਸੀ।
ਇਹ ਮਾਮਲਾ 2015 ਦਾ ਹੈ, ਜਦੋਂ ਫਾਜ਼ਿਲਕਾ ਪੁਲਿਸ ਨੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ ਨੌਂ ਲੋਕਾਂ ਨੂੰ ਕਾਬੂ ਕੀਤਾ ਸੀ। ਉਨ੍ਹਾਂ ਕੋਲੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕਟ ਅਤੇ 2 ਪਾਕਿਸਤਾਨੀ ਸਿਮ ਕਾਰਡ ਬਰਾਮਦ ਹੋਏ ਸਨ। ਇਸੇ ਕੇਸ ’ਚ ਖੁਦ ਸੁਖਪਾਲ ਖਹਿਰਾ ਦਾ ਨਾਮ ਵੀ ਸਾਹਮਣੇ ਆਇਆ ਸੀ, ਜੋ ਇਸ ਵੇਲੇ ਹਾਈਕੋਰਟ ਤੋਂ ਜ਼ਮਾਨਤ ’ਤੇ ਬਾਹਰ ਹੈ।
ਪੁਲਿਸ ਦਾ ਕਹਿਣਾ ਹੈ ਕਿ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਸ਼ਾ ਤਸਕਰੀ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਵਿੱਚ ਵੱਡੀ ਕਾਮਯਾਬੀ ਹੈ। ਹੁਣ ਉਸ ਤੋਂ ਪੁੱਛਗਿੱਛ ਕਰਕੇ ਖਹਿਰਾ ਕਨੈਕਸ਼ਨ ਸਮੇਤ ਪੂਰੇ ਨੈਟਵਰਕ ਨੂੰ ਤੋੜਨ ਦੀ ਤਿਆਰੀ ਕੀਤੀ ਜਾ ਰਹੀ ਹੈ।

