ਨਵੀਂ ਦਿੱਲੀ, 26 ਜੁਨ 2021 – ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੱਲੋਂ ਇੱਕ ਵਾਰ ਫਿਰ ਤੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਅੰਦੋਲਨ ਖਤਮ ਕਰ ਦੇਣ। ਇਸ ਸਬੰਧੀ ਨਰੇਂਦਰ ਤੋਮਰ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਕਾਨੂੰਨ ਦੇ ਕਿਸੇ ਵੀ ਵਿਸ਼ੇ ‘ਤੇ ਗੱਲਬਾਤ ਕਰਨ ਲਈ ਤਿਆਰ ਹੈ ਅਤੇ ਉਹ ਉਨ੍ਹਾਂ ਦਾ ਹੱਲ ਕਰਨ ਲਈ ਵੀ ਤਿਆਰ ਹੈ।
ਨਰੇਂਦਰ ਤੋਮਰ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ 11 ਦੌਰ ਦੀ ਗੱਲਬਾਤ ਕੀਤੀ ਹੈ ਅਤੇ ਕਿਸਾਨਾਂ ਦੀ ਹਰ ਗੱਲ ਧਿਆਨ ਨਾਲ ਸੁਣੀ ਹੈ ਅਤੇ ਉਹ ਕਿਸਾਨਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਲਈ ਤਿਆਰ ਹਨ। ਪਰ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਅੜੇ ਹੋਏ ਹਨ, ਜਿਸ ਬਾਰੇ ਨਰੇਂਦਰ ਤੋਮਰ ਨੇ ਕੋਈ ਗੱਲਬਾਤ ਨਹੀਂ ਕੀਤੀ ਸਿਰਫ ਕਾਨੂੰਨਾਂ ‘ਚ ਸੋਧ ਕਰਨ ਬਾਰੇ ਹੀ ਕਿਹਾ ਹੈ।