ਕੈਪਟਨ ਅਮਰਿੰਦਰ ਨੂੰ ਮੰਨਣੀ ਪਵੇਗੀ ਨਵਜੋਤ ਸਿੱਧੂ ਦੀ ਗੱਲ, ਸਿੱਧੂ ਨੇ ਦਿੱਤੇ 5 ਨੁਕਤੇ

ਕੈਪਟਨ ਅਮਰਿੰਦਰ ਅਤੇ ਨਵਜੋਤ ਸਿੱਧੂ ਦੀ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦਫ਼ਤਰ ਵਿੱਚ ਮੀਟਿੰਗ ਹੋਈ। ਇਸ ਦੌਰਾਨ ਬ੍ਰਹਮ ਮਹਿੰਦਰਾ ਅਤੇ ਕਾਰਜਾਕਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ ਤੇ ਪਵਨ ਗੋਇਲ ਵੀ ਮੌਜੂਦ ਰਹੇ। ਇਸ ਮੀਟਿੰਗ ਵਿੱਚ ਨਵਜੋਤ ਸਿੱਧੂ ਵੱਲੋਂ ਕਾਂਗਰਸ ਨੂੰ ਬਚਾਉਣ ਅਤੇ ਪੰਜਾਬੀਆਂ ਦਾ ਦਿਲ ਜਿੱਤਣ ਲਈ 18 ਨੁਕਤਿਆਂ ਵਿੱਚੋਂ ਪਹਿਲੇ 5 ਨੁਕਤੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਤ ਵਿੱਚ ਦਿੱਤੇ।

  1. ਪੰਜਾਬ ਦੇ ਲੋਕ ਪੰਜਾਬ ਦੀ ਰੂਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਗੋਲੀਬਾਰੀ ਪਿਛਲੇ ਮੁੱਖ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇ ਰੂਪ ਵਿਚ ਇਨਸਾਫ਼ ਮੰਗ ਰਹੇ ਹਨ।.

2. ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਵਿਚ ਦਰਜ ਨਸ਼ਾ ਤਸਕਰੀ ਪਿਛਲੇ ਵੱਡੇ ਮਗਰਮੱਛਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ।

3. ਖੇਤੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ ਅਤੇ ਅਸੀਂ ਸਭ ਕੇਂਦਰ ਦੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ, ਇਸ ਲਈ ਪੰਜਾਬ ਸਰਕਾਰ ਤਿੰਨ ਕਾਲੇ ਕਾਨੂੰਨਾਂ ਦੀਆਂ ਕੁੱਝ ਧਾਰਾਵਾਂ ਵਿਚ ਸਿਰਫ਼ ਸੋਧਾਂ ਦੀ ਹੀ ਸਿਫ਼ਾਰਸ ਨਾ ਕਰੇ, ਬਲਕਿ ਇਹ ਐਲਾਨਦਿਆਂ ਕਿ ਇਹ ਕਿਸੇ ਵੀ ਕੀਮਤ ਉੱਪਰ ਪੰਜਾਬ ਵਿਚ ਲਾਗੂ ਨਹੀਂ ਹੋਣਗੇ, ਉਹ ਕਾਲੇ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਨਕਾਰੇ। ਜਿਵੇਂ ਅਸੀਂ ਸਤਲੁਜ-ਯਮੁਨਾ ਲਿੰਕ (SYL) ਦੇ ਕੇਸ ਵਿਚ ਕੀਤਾ ਸੀ, ਵਿਧਾਨ ਸਭਾ ਵੱਲੋਂ ਇਸ ਤਰ੍ਹਾਂ ਦੇ ਹੀ ਦਲੇਰੀ ਵਾਲੇ ਹੱਲ ਦੀ ਅੱਜ ਬੇਹੱਦ ਲੋੜ ਹੈ ਅਤੇ ਮੈਂ ਤੁਹਾਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਇਸ ਲਈ ਵਿਧਾਇਕ ਤਿਆਰ ਹਨ।

4. 2017 ਦੀਆਂ ਚੋਣਾਂ ਮੌਕੇ ਨੁਕਸਦਾਰ ਬਿਜਲੀ ਖਰੀਦ ਸਮਝੌਤਿਆਂ (PPAs) ਨੂੰ ਰੱਦ ਕਰਨ ਦੇ ਤੁਹਾਡੇ ਕੀਤੇ ਵਾਅਦਿਆਂ ਨੂੰ ਵੀ ਸਾਡੀ ਸਰਕਾਰ ਨੂੰ ਤੁਰੰਤ ਪੂਰਾ ਕਰਨਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਖਜ਼ਾਨੇ ਨੂੰ ਹੋਰ ਖੋਰਾ ਨਾ ਲੱਗੇ।

5. ਅੱਜ, 20 ਤੋਂ ਵੱਧ ਜੱਥੇਬੰਦੀਆਂ (ਅਧਿਆਪਕ, ਡਾਕਟਰ, ਨਰਸਾਂ, ਲਾਇਨਮੈਨ, ਸਫ਼ਾਈ ਕਰਮਚਾਰੀ ਆਦਿ) ਰਾਜ ਭਰ ਵਿਚ ਧਰਨੇ ਦੇ ਰਹੇ ਹਨ। ਇਸ ਲਈ ਸਭ ਦੀ ਸੁਨਣ ਨੂੰ ਤਿਆਰ ਅਤੇ ਸਰਬੱਤ ਦੇ ਭਲੇ ਖ਼ਾਤਰ ਕਦਮ ਚੁੱਕਣ ਵਾਲੀ ਲੀਡਰਸ਼ਿਪ ਦੀ ਲੋੜ ਹੈ। ਲਾਜ਼ਮੀ ਹੈ ਕਿ ਸਰਕਾਰ ਗੱਲਬਾਤ ਅਤੇ ਸਲਾਹ-ਮਸ਼ਵਰੇ ਲਈ ਦਰਵਾਜੇ ਖੋਲ੍ਹੇ ਅਤੇ ਆਪਣੇ ਵਿੱਤੀ ਸਾਧਨਾਂ ਨੂੰ ਧਿਆਨ ‘ਚ ਰੱਖਦਿਆਂ ਤੁਰੰਤ ਕੁੱਝ ਕਰੇ।

ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਨੂੰ ਇੱਕ ਸਖ਼ਤ ਅਤੇ ਚੰਗੇ ਫੈਸਲੇ ਲੈਣ ਵਾਲੀ ਲੀਡਰਸ਼ਿਪ ਦੀ ਜ਼ਰੂਰਤ ਹੈ। ਹੁਣ ਦੇਖਣਾ ਹੋਵੇਗਾ ਕਿ ਕੀ ਨਵਜੋਤ ਸਿੱਧੂ ਦੀ ਇਸ ਗੱਲ ਉੱਤੇ ਕੈਪਟਨ ਅਮਰਿੰਦਰ ਸਿੰਘ ਕੀ ਐਕਸ਼ਨ ਲੈਂਦੇ ਹਨ। ਨਵਜੋਤ ਸਿੱਧੂ ਨੇ ਆਪਣੀ ਸਭ ਤੋਂ ਵੱਡੀ ਯੋਰਕਰ ਕੈਪਟਨ ਵੱਲ ਸੁੱਟੀ ਹੈ ਅਤੇ ਕੈਪਟਨ ਕੀ ਜਵਾਬ ਦਿੰਦੇ ਨੇ ਇਸਦਾ ਇਹ ਵੀ ਦੇਖਣਾ ਹੋਵੇਗਾ।

ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ

ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗਮਾਡਾ ਸਾਈਟਾਂ ਦੀ ਈ-ਨਿਲਾਮੀ, ਨਰਸਿੰਗ ਹੋਮ ਸਤੇ ਸਕੂਲ ਸਾਈਟ ਦੀ ਵੀ ਹੋਵੇਗੀ ਨਿਲਾਮੀ

ਚੋਣਾਂ ਦਾ ਡਰ ਜਾਂ ਫਿਰ ਕਾਂਗਰਸ ਪ੍ਰਧਾਨ ਦੀ ਘੁਰਕੀ ! ਕੈਪਟਨ ਸਾਹਿਬ ਨੇ ਲਿਆਂਦੀ ਤੇਜ਼ੀ…