ਲੁਧਿਆਣਾ ਬੰਬ ਧਮਾਕੇ ਤੋਂ ਬਾਅਦ ਇਸਦੇ ਤਾਰ ਖਾਲਿਸਤਾਨੀ ਅਤੇ ਸਿੱਖਸ ਫ਼ਾਰ ਜਸਟਿਸ ਦੇ ਕਾਰਕੁੰਨ ਜਸਵਿੰਦਰ ਸਿੰਘ ਮੁਲਤਾਨੀ ਨਾਲ ਜੁੜੇ ਹਨ। ਭਾਰਤ ਦੀ ਨੈਸ਼ਨਲ ਜਾਂਚ ਏਜੰਸੀ (NIA) ਨੇ ਜਸਵਿੰਦਰ ਸਿੰਘ ਮੁਲਤਾਨੀ ਖਿਲਾਫ਼ ਪਰਚਾ ਦਰਜ ਕੀਤਾ ਅਤੇ ਉਸ ਨਾਲ ਪੁੱਛਗਿੱਛ ਕਰਨ ਲਈ ਜਰਮਨੀ ਜਾ ਰਹੇ ਹਨ। ਇਸ ਤੋਂ ਬਾਅਦ ਇਹ ਵੀ ਜਾਣਕਾਰੀ ਮਿਲੀ ਹੈ ਕਿ ਜਸਵਿੰਦਰ ਮੁਲਤਾਨੀ ISI ਦੇ ਹੱਥਾਂ ਵਿੱਚ ਖੇਡ ਰਿਹਾ ਹੈ ਅਤੇ ਲੁਧਿਆਣਾ ਸਮੇਤ ਬੰਬੇ ਅਤੇ ਹੋਰ ਕਈ ਥਾਵਾਂ ‘ਤੇ ਭਾਰਤ ਵਿੱਚ ਬੰਬ ਧਮਾਕਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾਣੀ ਸੀ। NIA ਇਸ ਮਾਮਲੇ ਵਿੱਚ ਹਰ ਤਰ੍ਹਾਂ ਦੀ ਜਾਂਚ ਕਰ ਰਹੀ ਹੈ ਅਤੇ ਇਸ ਮਸਲੇ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਦੇ ਨਾਲ ਗੁਰਪਤਵੰਤ ਸਿੰਘ ਪੰਨੂ ਨੂੰ ਵੀ ਗ੍ਰਿਫ਼ਤਾਰ ਕਰਨ ਦੀ ਮੰਗ ਚੁੱਕੀ ਜਾ ਰਹੀ ਹੈ।
https://www.facebook.com/thekhabarsaar/